ਐਪਲ ਇੰਟਰਨੈਸ਼ਨਲ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ 550ਵਾਂ ਅਵਤਾਰ ਪੁਰਬ

ਮਲੋਟ :- ਐਪਲ ਇੰਟਰਨੈਸ਼ਨਲ ਸਕੂਲ ,ਲੰਬੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 550ਵਾਂ ਅਵਤਾਰ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਰੰਭ ਗੁਰੂ ਸਾਹਿਬ ਦੀ ਪਹਿਲੀ ਬਾਣੀ ਜਪੁਜੀ ਸਾਹਿਬ ਨਾਲ ਕੀਤਾ ਗਿਆ। ਇਸ ਮੌਕੇ ਤੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ ।ਇਸ ਤੋਂ ਇਲਾਵਾ ਬੱਚਿਆਂ ਨੇ ਗੁਰਬਾਣੀ ਨਾਲ ਸਬੰਧਤ ਸ਼ਬਦ ਕੀਰਤਨ ਕੀਤਾ। ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਪਰ ਚੱਲਣ ਦਾ ਉਪਦੇਸ਼ ਦਿੱਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਬੱਚਿਆਂ ਨੇ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਵਾਤਾਵਰਨ ਨੂੰ ਸੁਰੱਖਿਆ ਰੱਖਣ ਦੀ ਸਹੁੰ ਚੁੱਕੀ।