District NewsMalout News

ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਮਲੋਟ ਦੀ ਵਿਦਿਆਰਥਣ ਨੇ ਕਰਨਾਲ ਵਿਖੇ ਹੋਏ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਲੋਟ:- ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਮਲੋਟ ਦੀ ਸੱਤਵੀਂ ਬੀ ਦੀ ਹੋਣਹਾਰ ਵਿਦਿਆਰਥਣ ਅਵਲੀਨ ਕੌਰ ਸਪੁੱਤਰੀ ਜਸਦੀਪ ਸਿੰਘ ਨੇ ਕਰਨਾਲ ਹੋਏ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ 16 ਅਤੇ 18 ਅਪ੍ਰੈਲ ਦੌਰਾਨ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਕੂਲ ਦੀ ਵਿਦਿਆਰਥਣ ਅਵਲੀਨ ਕੌਰ ਨੇ ਇਸ ਸਖ਼ਤ ਮੁਕਾਬਲੇ ਵਿੱਚ ਭਾਗ ਲੈਂਦੇ ਹੋਏ ਸਟੇਟ ਪੱਧਰ ਤੇ ਨਿੱਜੀ ਤੌਰ ਤੇ

ਪਹਿਲਾ ਸਥਾਨ ਹਾਸਿਲ ਕੀਤਾ ਅਤੇ ਟੀਮ ਦੇ ਤਹਿਤ ਦੂਸਰਾ ਸਥਾਨ ਹਾਸਿਲ ਕੀਤਾ। ਦੋਵੇਂ ਥਾਂਵਾਂ ਤੇ ਬੱਚੀ ਨੇ ਸਟੇਟ ਪੱਧਰ ਤੇ ਨਾਮਣਾ ਖੱਟਦਿਆਂ ਜਿੱਥੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ ਉਥੇ ਹੀ ਆਪਣੇ ਸਕੂਲ ਅਤੇ ਇਲਾਕੇ ਦਾ ਮਾਣ ਵੀ ਵਧਾਇਆ ਹੈ। ਇਸ ਦੌਰਾਨ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਨੇ ਵਿਦਿਆਰਥਣ ਅਤੇ ਉਸਦੇ ਮਾਤਾ ਪਿਤਾ ਨੂੰ ਬੱਚੀ ਦੀ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿਤੀਆਂ।

Author : Malout Live

Leave a Reply

Your email address will not be published. Required fields are marked *

Back to top button