ਮਿਸ਼ਨ ਫਤਿਹ ਤਹਿਤ ਗਰਭਵਤੀ ਮਾਵਾਂ ਘਰ ਬੈਠ ਕੇ ਲੈ ਸਕਣਗੀਆ ਗਾਇਨਾਕਾਲੋਜਿਸਟ ਦੀ ਸਲਾਹ - ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ:- ਕੋਵਿਡ-19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਸਮਾਜਿਕ ਦੂਰੀ ਰੱਖਣ ਅਤੇ ਭੀੜ ਨਾ ਹੋਣ ਦੇਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਸਿਹਤ ਵਿਭਾਗ ਵੱਲੋ ਈ-ਸੰਜੀਵਨੀ ਓ.ਪੀ.ਡੀ. ਸ਼ੁਰੂ ਕੀਤੀ ਗਈ ਹੈ। ਇਸ ਈ-ਸੰਜੀਵਨੀ ਓ.ਪੀ.ਡੀ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਸ ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਹੁਣ ਘਰ ਬੈਠੇ ਹੀ ਗਰਭਵਤੀ ਮਾਵਾਂ ਡਾਕਟਰੀ ਸਲਾਹ ਲੈ ਸਕਣਗੀਆਂ। ਕੋਵਿਡ-19 ਦੇ ਮੱਦੇਨਜ਼ਰ ਸਰਕਾਰੀ ਹਸਪਤਾਲਾਂ ਵਿੱਚ ਭੀੜ ਹੋਣ ਤੋਂ ਰੋਕਣ ਲਈ, ਟੈਲੀਮੈਡੀਸਨ ਪ੍ਰੋਗ੍ਰਾਮ ਰਾਜ ਭਰ ਦੇ ਮਰੀਜ਼ਾਂ ਲਈ ਇੱਕ ਵਰਦਾਨ ਸਾਬਿਤ ਹੋ ਰਹੀ ਹੈ, ਕਿਊਕਿ ਬਹੁਤ ਸਾਰੇ ਲੋਕਾਂ ਨੂੰ ਰੋਜ਼ਾਨਾ ਡਾਕਟਰੀ ਸਲਾਹ ਦੀ ਜਰੂਰਤ ਹੁੰਦੀ ਹੈ। ਇਹ ਸਕੀਮ ਬਜੁਰਗਾਂ ਅਤੇ ਗੰਭੀਰ ਬਿਮਾਰੀਆਂ ਨਾਲ ਗ੍ਰਹਿਸਤ ਵਿਅਕਤੀਆ ਲਈ ਵੀ ਵਰਦਾਨ ਸਿੱਧ ਹੋ ਰਹੀ ਹੈ।  ਸਰਕਾਰੀ ਹਸਪਤਾਲ ਦੇ ਮਾਹਿਰ ਡਾਕਟਰਾਂ ਤੋਂ ਮਰੀਜ਼ ਇਹ ਸੇਵਾਵਾਂ ਸਵੇਰੇ 10 ਵਜੇ ਤੋਂ ਦੁਪਹਿਰ 1  ਵਜੇ ਤੱਕ ਲੈ ਸਕਣਗੀਆਂ। ਸਿਹਤ ਵਿਭਾਗ  ਹੁਣ ਈ-ਸੰਜੀਵਨੀ ਸਕੀਮ ਰਾਹੀਂ ਆਮ ਬਿਮਾਰੀਆਂ ਤੋਂ ਇਲਾਵਾ ਜੱਚਾ ਬੱਚਾ ਸਿਹਤ ਸੰਭਾਲ ਸੇਵਾਵਾਂ (ਐਮ.ਸੀ.ਐਚ.) ਵੀ ਦਿੱਤੀਆ ਜਾ ਰਹੀਆਂ ਹਨ। ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੀ  ਪਹਿਲੀ ਤਿਮਾਹੀ ਤੱਕ ਹਸਪਤਾਲ ਤੋਂ ਲਾਗ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਅਤੇ ਉਹਨਾਂ ਨੂੰ ਹਸਪਤਾਲ ਵਿੱਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ  ਕੋਵਿਡ-19 ਮਹਾਂਮਾਰੀ ਵਿੱਚ ਗਰਭਵਤੀ ਔਰਤਾਂ ਦੇ ਪ੍ਰਬੰਧਨ ਲਈ ਇਹ ਸੇਵਾਵਾਂ ਬਹੁਤ  ਮੱਦਦਗਾਰ ਸਾਬਿਤ ਹੋਣਗੀਆਂ। ਜਿਸ ਅਧੀਨ ਦਵਾਈ, ਖੁਰਾਕ ਅਤੇ ਆਮ ਦੇਖਭਾਲ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ। ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ ਰੰਜੂ ਸਿੰਗਲਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਬੈਠੇ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵੱਲੋਂ ਹਸਪਤਾਲਾਂ ਵਿੱਚ ਸਮਾਜਿਕ ਦੂਰੀ ਬਨਾਈ ਰੱਖਣ ਅਤੇ ਭੀੜ ਘੱਟ ਕਰਨ ਲਈ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਹਨਾ ਕਿਹਾ ਕਿ ਐਂਡਰਾਇਡ ਫੋਨ ਦੀ ਕੋਵਾ ਐਪ ਤੇ ਜਾ ਕੇ ਇਸ ਸੇਵਾ ਦਾ ਲਾਭ ਲਿਆ ਜਾ ਸਕਦਾ ਹੈ। ਇਸ ਸੇਵਾ ਦਾ ਲਾਭ ਲੈਣ ਲਈ ਈ-ਸੰਜੀਵਨੀ ਓ ਪੀ ਡੀ ਡਾਟ-ਇਨ ਤੇ ਲਾਗ-ਇਨ ਕਰਨਾ ਪਵੇਗਾ। ਉਹਨਾਂ ਦੱਸਿਆ ਕਿ ਮੋਬਾਇਲ, ਲੈਪਟਾਪ, ਆਈ ਪੈਡ ਰਾਹੀਂ ਮੋਬਾਇਲ ਨੰਬਰ ਤਸਦੀਕ ਹੋਣ ਤੋਂ ਬਾਅਦ ਨਵੇਂ ਮਰੀਜ਼ ਦੀ ਰਜਿਸ਼ਟਰੇਸ਼ਨ ਹੁੰਦੀ ਹੈ ਅਤੇ ਟੋਕਨ ਜਨਰੇਟ ਹੁੰਦਾ ਹੈ। ਉਸ ਤੋਂ ਬਾਅਦ ਨੋਟੀਫਿਕੇਸ਼ਨ ਪ੍ਰਾਪਤ ਹੋਣ ਤੋਂ ਬਾਅਦ ਲਾਗ-ਇਨ ਕਰਕੇ ਆਪਣੀ ਵਾਰੀ ਸਿਰ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ ਅਤੇ ਇਸ ਉਪਰੰਤ ਪਰਚੀ ਡਾਊਨਲਾਉੂਡ ਕਰਕੇ ਮੈਡੀਕਲ ਸਟੋਰ ਤੋਂ ਦਵਾਈ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਇਕਾਂਤਵਾਸ ਕੀਤੇ ਲੋਕਾਂ ਨੂੰ ਕੋਵਾ ਐਪ ਡਾਊਨ ਲੋਡ ਕਰਨਾ ਬਹੁਤ ਜਰੂਰੀ ਹੈ।