Malout News

ਹਲਕਾ ਇੰਚਾਰਜ ਅਤੇ ਐੱਸ.ਡੀ.ਐੱਮ ਵੱਲੋਂ ਵੱਖ – ਵੱਖ ਸਕੂਲ ਦੀਆਂ ਵਿਦਿਆਰਥਣਾਂ ਨੂੰ ਵੰਡੀ ਗਈ ਸਟੇਸ਼ਨਰੀ

ਮਲੋਟ:- ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਅਤੇ ਐੱਸ.ਡੀ.ਐੱਮ ਗੋਪਾਲ ਸਿੰਘ ਵਲੋਂ ਵੱਖ – ਵੱਖ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਅਮਨਪ੍ਰੀਤ ਸਿੰਘ ਭੱਟੀ ਨੇ ਕਿਹਾ ਕਿ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਆਪਣੇ ਨਿੱਜੀ ਫੰਡ ‘ ਚੋਂ ਸਕੂਲੀ ਵਿਦਿਆਰਥਣਾਂ ਨੂੰ ਸਟੇਸ਼ਨਰੀ ਵੰਡਣ ਲਈ ਭੇਜੀ ਗਈ ਹੈ।

ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਉੱਚ ਵਿੱਦਿਆ ਹਾਸਲ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀਆਂ ਕੁੜੀਆਂ ਪੜ ਲਿਖ ਕੇ ਸੂਬੇ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ , ਇਸ ਲਈ ਹਰੇਕ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਲੜਕੀ ਨੂੰ ਉੱਚ ਵਿੱਦਿਆ ਪ੍ਰਾਪਤ ਕਰਵਾਉਣ ਅਤੇ ਮੁੰਡਿਆਂ ਦੇ ਬਰਾਬਰ ਦਰਜਾ ਦੇਣ ।

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸਤਿਗੁਰਦੇਵ ਪੱਪੀ , ਸਾਬਕਾ ਚੇਅਰਮੈਨ ਬਲਕਾਰ ਸਿੰਘ ਔਲਖ ਅਤੇ ਸ੍ਰਭਦੀਪ ਸਿੰਘ ਬਿੱਟੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਸਰਬਜੀਤ ਸਿੰਘ ਕਾਕਾ ਬਰਾੜ ਸਬਾ ਪ੍ਰਧਾਨ ਕਿਸਾਨ ਵਿੰਗ ਪੰਜਾਬ , ਅਮਰਿੰਦਰ ਸਿੰਘ ਸੰਮੇਵਾਲੀ , ਕੇਵਲ ਕ੍ਰਿਸ਼ਨ ਗੁਪਤਾ , ਗੱਟੂ ਸ਼ਰਮਾ , ਪੂਰਨ ਚੰਦ ਬਾਂਸਲ , ਕ੍ਰਿਸ਼ਨ ਕੁਮਾਰ ਬਾਘਲਾ , ਐਡਵੋਕੇਟ ਵਿਕਾਸ ਸੇਤੀਆ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *

Back to top button