District NewsMalout News

ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਸਰਬੱਤ ਦੇ ਭਲੇ ਲਈ 7 ਮਈ ਨੂੰ ਹੋਣਗੇ ਹਨੂੰਮਾਨ ਚਾਲੀਸਾ ਜੀ ਦੇ ਪਾਠ

ਮਲੋਟ: ਭਗਵਾਨ ਸ਼੍ਰੀ ਰਾਮ ਜੀ ਦੀ ਕਿਰਪਾ ਦੇ ਨਾਲ ਬ੍ਰਹਮ ਗਿਆਨੀ, ਸੱਚਖੰਡ ਵਾਸੀ ਬ੍ਰਹਮਲੀਨ ਮਹਾਂਵੀਰ ਗਊਸ਼ਾਲਾ ਦੇ ਸੰਸਥਾਪਕ ਸਾਂਝੀਵਾਲਤਾ ਦੇ ਪ੍ਰਤੀਕ ਮੁੱਖ ਸੇਵਕ ਪੰਡਿਤ ਗਿਰਧਾਰੀ ਲਾਲ ਜੀ ਦੇ ਆਸ਼ੀਰਵਾਦ ਸਦਕਾ, ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸਰਬੱਤ ਦੇ ਭਲੇ ਲਈ ਹਨੂੰਮਾਨ ਚਾਲੀਸਾ ਜੀ ਦੇ ਪਾਠ 7 ਮਈ ਦਿਨ ਐਤਵਾਰ ਨੂੰ ਹੋਣਗੇ। ਪਾਠ ਸਵੇਰੇ 11:15 ਵਜੇ ਆਰੰਭ ਹੋਣਗੇ। ਆਰਤੀ ਸ਼ਾਮ 7:00 ਵਜੇ ਹੋਵੇਗੀ। ਸੰਗਤਾਂ ਦੇ ਆਉਣ ਲਈ ਵਾਹਨ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਇਸ ਮਹਾਯੱਗ ਵਿੱਚ ਹਿੱਸਾ ਪਾਉਣ ਲਈ ਵੱਧ ਤੋਂ ਵੱਧ ਪਾਠ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਵਧੇਰੇ ਜਾਣਕਾਰੀ ਲਈ 01637-260404, 97800-60068 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button