District NewsMalout News

ਪਿੰਡ ਘੁਮਿਆਰ ਖੇੜਾ ਦਾ ਕਿਸਾਨ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਦੀਆਂ ਗੱਠਾਂ ਬਣਾ ਕੇ ਪਰਾਲੀ ਦਾ ਕਰ ਰਿਹਾ ਹੈ ਪ੍ਰਬੰਧਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਪਾ ਰਿਹਾ ਹੈ ਯੋਗਦਾਨ

ਮਲੋਟ: ਮਲੋਟ ਬਲਾਕ ਦੇ ਕਿਸਾਨ ਰਛਪਾਲ ਸਿੰਘ ਪਿੰਡ ਘੁਮਿਆਰ ਖੇੜਾ ਬੀਤੇ ਪੰਜ ਸਾਲਾਂ ਤੋਂ ਪਰਾਲੀ ਦੀਆ ਗੱਠਾਂ ਬਣਾ ਕੇ ਪਰਾਲੀ ਦਾ ਪ੍ਰਬੰਧਨ ਕਰਦਾ ਆ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੁਪਰ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰਕੇ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਰਛਪਾਲ ਸਿੰਘ ਅਨੁਸਾਰ ਉਸ ਨੇ ਇਸ ਵਾਰ 70 ਏਕੜ ਵਿੱਚ ਝੋਨਾ ਅਤੇ ਬਾਸਮਤੀ ਦੀ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀ ਕਾਸ਼ਤ ਕੀਤੀ ਹੈ। ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਉਹ ਫਸਲਾਂ ਦੀ ਕਾਸ਼ਤ ਕਰ ਰਿਹਾ ਹੈ ਅਤੇ ਉਸ ਨੇ ਇਸ ਵਾਰ 20 ਏਕੜ ਵਿੱਚ ਪਰਾਲੀ ਤੋਂ ਗੰਢਾਂ ਤਿਆਰ ਕਰਨ ਤੋਂ ਇਲਾਵਾ

ਬਾਕੀ ਰਕਬੇ ਵਿੱਚ ਉਹ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ ਅਤੇ ਰਸਾਇਣ ਖਾਦਾਂ ਦੀ ਵਰਤੋਂ ਵੀ ਘੱਟ ਹੁੰਦੀ ਹੈ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਛੋਟੇ ਕਿਸਾਨਾਂ ਦੀ ਵੀ ਮੱਦਦ ਕਰ ਰਿਹਾ ਹੈ। ਸ਼੍ਰੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਗੁਰਅਮ੍ਰਿਤਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਬਲਾਕ ਮਲੋਟ, ਜੋਬਨਦੀਪ ਸਿੰਘ ਏ.ਡੀ.ਓ, ਨਰਿੰਦਰ ਸਿੰਘ ਏ.ਡੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਕਿਸਾਨ ਰਛਪਾਲ ਸਿੰਘ ਦੀ ਤਰ੍ਹਾਂ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਅਤੇ ਇਸਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤਾਂ ਜੋ ਜਮੀਨ ਦੀ ਉਪਜਾਊ ਸ਼ਕਤੀ ਹਮੇਸ਼ਾ ਬਰਕਰਾਰ ਰਹਿ ਸਕੇ।

Author: Malout Live

Back to top button