Malout News

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆ ਵਿੱਚ ਮਨਾਇਆ ਗਿਆ ‘ਰਾਸ਼ਟਰੀ ਖੇਡ ਦਿਵਸ’

ਮਲੋਟ:- ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿੱਚ ਰਾਸ਼ਟਰੀ ਖੇਡ ਦਿਵਸ ਮੌਕੇ ਅਲੱਗ-ਅਲੱਗ ਖੇਡ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਿਦਿਆਰਥਣ ਮੁਸਕਾਨ ਕੌਰ ਦੁਆਰਾ ਹਾਕੀ ਦੇ ਮਹਾਨ ਜਾਦੂਗਰ ਮੇਜ਼ਰ ਧਿਆਨ ਚੰਦ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਐਥਲੈਟਿਕਸ ਈਵੈਂਟ ਤੋਂ ਇਲਾਵਾ ਬੱਚਿਆਂ ਲਈ ਬਹੁਤ ਸਾਰੀਆਂ ਮਨੋਰੰਜਨ ਭਰਪੂਰ ਖੇਡਾਂ ਕਰਵਾਈਆਂ ਗਈਆਂ। ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਉਪਰੰਤ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪੂਜਾ ਕਾਮਰਾ ਤੇ ਸਮੂਹ ਸਟਾਫ਼ ਵੱਲੋਂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਅੰਤ ਵਿੱਚ ਸੰਸਥਾ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵਧਾਈ ਸੰਦੇਸ਼ ਭੇਜਿਆ।

Author: Malout Live

Leave a Reply

Your email address will not be published. Required fields are marked *

Back to top button