District NewsMalout News

ਇੰਸਪੈਕਟਰ ਬਲਵੰਤ ਸਿੰਘ ਥਾਦੇਂਵਾਲਾ ਨੇ ਥਾਣਾ ਕਬਰਵਾਲਾ ਦੇ ਐੱਸ.ਐੱਚ.ੳ ਵਜੋਂ ਚਾਰਜ ਸੰਭਾਲਿਆ

ਮਲੋਟ (ਕਬਰਵਾਲਾ): ਪੰਜਾਬ ਪੁਲਿਸ ਦੇ ਇੰਸਪੈਕਟਰ ਬਲਵੰਤ ਸਿੰਘ ਥਾਂਦੇਵਾਲਾ ਨੇ ਥਾਣਾ ਕਬਰਵਾਲਾ ਵਿਖੇ ਬਤੌਰ ਐੱਸ.ਐੱਚ.ਓ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਮਲੋਟ ਲਾਈਵ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ਸਚਿਨ ਗੁਪਤਾ ਐੱਸ.ਐੱਸ.ਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ

                                   

ਤਹਿਤ ਇਲਾਕੇ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ।

Author: Malout Live

Leave a Reply

Your email address will not be published. Required fields are marked *

Back to top button