District NewsMalout News

ਹਰਪ੍ਰੀਤ ਸਿੰਘ ਸੂਦਨ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਸੰਭਾਲਿਆ ਅਹੁਦਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): 2013 ਬੈਚ ਦੇ ਆਈ.ਏ.ਐੱਸ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਸ਼੍ਰੀ ਸੂਦਨ ਚੰਡੀਗੜ੍ਹ ਵਿਖੇ ਡਾਇਰੈਕਟਰ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਕੰਟਰੋਲਰ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਇਸ ਤੋਂ ਪਹਿਲਾਂ ਵੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਸ਼੍ਰੀ ਸੂਦਨ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਾਰਡ ਆਫ ਆਨਰ ਲਿਆ, ਜਿਸ ਦੌਰਾਨ ਜਿਲ੍ਹੇ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ।

ਸਮੂਹ ਉੱਚ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੈਰ ਰਸਮੀ ਗੱਲਬਾਤ ਕਰਦਿਆਂ ਜਿਲ੍ਹੇ ਦੀ ਕਾਰਜਸ਼ੈਲੀ ਅਤੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਮੁਕਤਸਰ ਸਾਹਿਬ ਡਾ. ਨਯਨ, ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ, ਐੱਸ.ਡੀ.ਐੱਮ ਮਲੋਟ ਡਾ. ਸੰਜੀਵ ਕੁਮਾਰ, ਐੱਸ.ਡੀ.ਐੱਮ ਗਿੱਦੜਬਾਹਾ ਸ਼੍ਰੀ ਅਜੀਤ ਪਾਲ ਸਿੰਘ, ਤਹਿਸੀਲਦਾਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਸੁਖਬੀਰ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਿਰ ਸਨ।

Author: Malout Live

Back to top button