District NewsMalout NewsPunjab

ਹਥਿਆਰਾਂ ਨੂੰ ਲੈ ਕੇ ਮਾਨ ਸਰਕਾਰ ਨੇ ਚੁੱਕੇ ਸਖ਼ਤ ਕਦਮ, ਹਥਿਆਰਾਂ ਦੇ ਲਾਇਸੈਂਸਾਂ ਦੀ ਜਲਦ ਹੋਵੇਗੀ ਸਮੀਖਿਆ

ਮਲੋਟ (ਪੰਜਾਬ): ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਮਾਨ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੋਈ ਨਵਾਂ ਹਥਿਆਰ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ, ਜਦੋਂ ਤੱਕ ਕਿ ਡੀ.ਸੀ ਨਿੱਜੀ ਤੌਰ ‘ਤੇ ਸੰਤੁਸ਼ਟ ਨਾ ਹੋਵੇ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ (ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਨ ਸਮੇਤ) ਦੀ ਸਖ਼ਤ ਮਨਾਹੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਕਮ ਜਾਰੀ ਕੀਤੇ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਹਥਿਆਰਾਂ ਜਾਂ ਹਿੰਸਾ ‘ਤੇ ਬਣਨ ਵਾਲੇ ਗਾਣੇ ਵੀ ਬੈਨ ਹੋਣਗੇ। ਕਿਸੇ ਵੀ ਭਾਈਚਾਰੇ ਦੇ ਖਿਲਾਫ਼ ਗਲਤ ਭਾਸ਼ਾ ਬੋਲਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਹੁਕਮ ਦਿੱਤੇ ਹਨ ਕਿ ਹਥਿਆਰਾਂ ਦਾ ਜਲਦਬਾਜ਼ੀ ਜਾਂ ਲਾਪਰਵਾਹੀ ਨਾਲ ਇਸਤੇਮਾਲ ਜਾਂ ਜਸ਼ਨ ਦੀ ਫਾਇਰਿੰਗ ‘ਚ ਜੇਕਰ ਮਨੁੱਖੀ ਜ਼ਿੰਦਗੀ ਜਾਂ ਦੂਜਿਆਂ ਦੀ ਨਿੱਜੀ ਸੁਰੱਖਿਆ ਖ਼ਤਰੇ ਵਿੱਚ ਪੈ ਜਾਵੇ, ਇੱਕ ਅਪਰਾਧ ਮੰਨਿਆ ਜਾਵੇਗਾ। ਇਸ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ਼ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ।

Author: Malout Live

Leave a Reply

Your email address will not be published. Required fields are marked *

Back to top button