Punjab

ਅਕਾਲੀ ਦਲ ਅਗਲੇ 2 ਦਿਨਾਂ ‘ਚ ਕਰੇਗਾ ਟਿਕਟਾਂ ਦਾ ਐਲਾਨ: ਸਿਕੰਦਰ ਸਿੰਘ ਮਲੂਕਾ

ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਹਰਿਆਣਾ ‘ਚ ਬੈਠਕਾਂ ਦਾ ਦੌਰ ਚੱਲ ਰਿਹਾ ਹੈ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਹਰਿਆਣਾ ਦੇ ਫਤਿਹਾਬਾਦ ਦੌਰੇ ‘ਤੇ ਸਨ, ਜਿਥੇ ਉਹਨਾਂ ਨੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ।ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਜੇਪੀ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਲਗਾਤਾਰ ਸਮਾਂ ਮੰਗਿਆ ਜਾ ਰਿਹਾ ਸੀ, ਪਰ ਸੀਟਾਂ ਦੀ ਵੰਡ ਨੂੰ ਲੈ ਕੇ ਕੁਝ ਵੀ ਫਾਈਨਲ ਨਹੀਂ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਅਕਾਲੀ ਦਲ ਨੇ ਬੀਜੇਪੀ ਤੋਂ ਅਲੱਗ ਚੋਣ ਲੜਨ ਦਾ ਫੈਸਲਾ ਕੀਤਾ।ਮਲੂਕਾ ਨੇ ਅੱਗੇ ਕਿਹਾ ਕਿ ਅਕਾਲੀ ਦਲ ਛੋਟੀਆਂ ਪਾਰਟੀਆਂ ਨਾਲ ਗਠਜੋੜ ਕਰਕੇ ਹਰਿਆਣਾ ‘ਚ ਚੋਣ ਲੜੇਗਾਅਤੇ ਉਹ ਗਠਜੋੜ ਲਈ ਹਰਿਆਣਾ ਵਿਚ ਤਿੰਨ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕਰ ਰਹੇ ਹਨ। ਅਗਲੇ 2 ਦਿਨਾਂ ‘ਚ ਸੀਟਾਂ ਵੰਡੀਆਂ ਜਾਣ ‘ਤੇ ਸਾਰਿਆਂ ਨੂੰ ਦੱਸ ਦਿੱਤਾ ਜਾਵੇਗਾ।ਮਲੂਕਾ ਨੇ ਅੱਗੇ ਕਿਹਾ ਕਿ ਅਕਾਲੀ ਦਲ ਛੋਟੀਆਂ ਪਾਰਟੀਆਂ ਨਾਲ ਗਠਜੋੜ ਕਰਕੇ ਹਰਿਆਣਾ ‘ਚ ਚੋਣ ਲੜੇਗਾ ਅਤੇ ਉਹ ਗਠਜੋੜ ਲਈ ਹਰਿਆਣਾ ਵਿਚ ਤਿੰਨ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕਰ ਰਹੇ ਹਨ। ਅਗਲੇ 2 ਦਿਨਾਂ ‘ਚ ਸੀਟਾਂ ਵੰਡੀਆਂ ਜਾਣ ‘ਤੇ ਸਾਰਿਆਂ ਨੂੰ ਦੱਸ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

Back to top button