ਹੈੱਲਥ ਅਤੇ ਵੈਲਨੈੱਸ ਸੈਂਟਰ ਪੱਕੀ ਟਿੱਬੀ ਵੱਲੋਂ ਬਾਬਾ ਈਸ਼ਰ ਸਿੰਘ ਸਕੂਲ ਕੱਟਿਆਂਵਾਲੀ ਵਿਖੇ ਲਗਾਇਆ ਡੇਂਗੂ ਸੰਬੰਧੀ ਜਾਗਰੂਕਤਾ ਕੈਂਪ

ਮਲੋਟ (ਪੱਕੀ ਟਿੱਬੀ): ਸਿਵਲ ਸਰਜਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾਕਟਰ 'ਰੀਟਾ ਬਾਲਾ', ਦਿਸ਼ਾ-ਨਿਰਦੇਸ਼ਾ ਅਨੁਸਾਰ ‘ਜਿਲ੍ਹਾ ਐਪੀਡਮੋਲੋਜਿਸਟ ਡਾ. ਸੰਦੀਪ ਕੌਰ' ਦੇ ਹਦਾਇਤਾਂ ਤੇ ਅਤੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ HWC "ਪੱਕੀ ਟਿੱਬੀ" ਦੇ ਸਟਾਫ ਸੁਨੀਤਾ ਕਮਿਊਨਿਟੀ ਹੈੱਲਥ ਅਫ਼ਸਰ, ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਨੇ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੱਟਿਆਂਵਾਲੀ (ਹਰ ਸ਼ੁੱਕਰਵਾਰ ਡੇਂਗੂ ਤੇ ਵਾਰ) ਮਨਾਉਂਦੇ ਹੋਏ ਪ੍ਰਿੰਸੀਪਲ ਮੈਡਮ ਰਾਜਵੀਰ ਕੌਰ ਦੇ ਸਹਿਯੋਗ ਸਦਕਾ ਅਧਿਆਪਕਾਂ ਅਤੇ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਨੂੰ ਨੂੰ ਰੋਕਣ ਲਈ ਕੂਲਰ, ਗਮਲਿਆਂ ਅਤੇ ਫਰਿੱਜ਼ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਰ ਹਫ਼ਤੇ ਜ਼ਰੂਰ ਸਾਫ ਕਰੋ।

ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੌਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਇਸਤੇਮਾਲ ਕਰੋ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ-ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ, ਹੋਵੇ ਤਾਂ ਇਹ ਡੇਂਗੂ ਦੀਆਂ ਨਿਸ਼ਾਨੀਆਂ ਹਨ। ਡੇਂਗੂ ਦਾ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁੱਲ ਮੁਫਤ ਹੈ। ਬੱਚਿਆਂ ਨੂੰ ਆਯੂਸ਼ਮਾਨ ਕਾਰਡ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਨਾਲ 5 ਲੱਖ ਤੱਕ ਦਾ ਮੁਫ਼ਤ ਇਲਾਜ਼ ਕਰਵਾਇਆ ਜਾ ਸਕਦਾ ਹੈ। Author: Malout Live