ਹੈੱਲਥ ਐਂਡ ਵੈਲਨੈੱਸ ਸੈਂਟਰ ਪੱਕੀ ਟਿੱਬੀ ਵੱਲੋਂ ਪਿੰਡ ਕੱਟਿਆਂਵਾਲੀ ਵਿਖੇ ‘ਸਿਹਤ ਮੇਲੇ’ ਦਾ ਕੀਤਾ ਗਿਆ ਆਯੋਜਨ
ਮਲੋਟ: ਸਿਵਲ ਸਰਜਨ ਡਾ. ਨਵਜੋਤ ਕੌਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਪਵਨ ਮਿੱਤਲ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਅੱਜ ਹੈੱਲਥ ਐਂਡ ਵੈਲਨੈੱਸ ਸੈਂਟਰ ਪੱਕੀ ਟਿੱਬੀ ਦੇ ਸਟਾਫ ਵੱਲੋਂ ਪਿੰਡ ਕੱਟਿਆਂਵਾਲੀ ਵਿਖੇ ‘ਸਿਹਤ ਮੇਲੇ’ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਸੰਬੰਧੀ ਚੈੱਕ ਕਰਕੇ ਦਵਾਈਆਂ ਦਿੱਤੀਆਂ ਗਈਆਂ। ਸਿਹਤ ਮੇਲੇ ਦੌਰਾਨ ਸ਼ੂਗਰ ਅਤੇ ਬਲੱਡ ਪ੍ਰੈੱਸ਼ਰ ਆਦਿ ਦੀ ਜਾਂਚ ਕੀਤੀl ਇਸ ਤੋਂ ਇਲਾਵਾ ਸਿਹਤ ਮੇਲੇ ਵਿੱਚ ਵੱਖ-ਵੱਖ ਬਿਮਾਰੀਆਂ ਸੰਬੰਧੀ 'ਪੋਸਟਰ ਪ੍ਰਦਰਸ਼ਨੀ' ਕੀਤੀ ਤਾਂ ਜੋ ਵੱਖ-ਵੱਖ ਬਿਮਾਰੀਆਂ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।
ਗਰਭਵਤੀ ਔਰਤਾਂ ਦਾ ਚੈਕਅੱਪ ਕਰਦੇ ਹੋਏ ਉਹਨਾਂ ਨੂੰ ਸਮਝਾਇਆ ਕਿ ਆਪਣੇ ਬੇਸਲਾਈਨ ਇਨਵੈਸਟੀਗੇਸ਼ਨ, ਅਲਟਰਾਸਾਊਂਡ ਅਤੇ ਜਣੇਪਾ ਸਰਕਾਰੀ ਹਸਪਤਾਲ ਤੋਂ ਹੀ ਕਰਵਾਇਆ ਜਾਵੇ ਅਤੇ ਆਪਣੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਧਿਆਨਪੂਰਵਕ ਕਰਵਾਇਆ ਜਾਵੇ ਤਾਂ ਜੋ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹੈੱਲਥ ਐਂਡ ਵੈਲਨੈੱਸ ਸੈਂਟਰ ਪੱਕੀ ਟਿੱਬੀ ਦਾ ਸਮੂਹ ਸਟਾਫ ਸੁਨੀਤਾ ਰਾਣੀ ਸੀ.ਐੱਚ.ਓ, ਨਿਰਮਲਜੀਤ ਕੌਰ ਏ.ਐੱਨ.ਐੱਮ, ਗੁਰਪ੍ਰੀਤ ਸਿੰਘ MPHW ਦੁਆਰਾ ਬੁਖਾਰ ਵਾਲੇ ਸ਼ੱਕੀ ਮਰੀਜ਼ਾਂ ਦੀਆਂ ਮਲੇਰੀਆ ਸਲਾਈਡਾਂ ਬਣਾਈਆਂ ਗਈਆਂ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ। Author: Malout Live