ਹੈੱਲਥ ਐਂਡ ਵੈਲਨੈੱਸ ਸੈਂਟਰ ਪੱਕੀ ਟਿੱਬੀ ਵੱਲੋਂ ਵਿਸ਼ਵ ਹਾਰਟ ਦਿਵਸ ਮੌਕੇ ਨਸ਼ਿਆਂ ਵਿਰੁੱਧ ਰੈਲੀ ਦਾ ਆਯੋਜਨ
ਮਲੋਟ: ਸਿਵਲ ਸਰਜਨ ਡਾ. ਰੀਟਾ ਬਾਲਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁ਼ਸਾਰ ਅਤੇ ਡਾਕਟਰ ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਅੱਜ "WORLD HEART DAY" ਮਨਾਉਂਦੇ ਹੋਏ ਹੈੱਲਥ ਐਂਡ ਵੈਲਨੈੱਸ ਸੈਂਟਰ ਪੱਕੀ ਟਿੱਬੀ ਦੇ ਵਿੱਚ ਪੈਂਦੇ ਪਿੰਡ ਕੱਟਿਆਂਵਾਲੀ ਵਿਖੇ (ਨਸ਼ਾ ਵਿਰੋਧੀ ਖਾਲਸਾ ਕਮੇਟੀ ਪਿੰਡ ਕੱਟਿਆਂਵਾਲੀ) ਅਤੇ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ। ਇਸ ਮੌਕੇ ਸੁਨੀਤਾ ਕਮਿਊਨਿਟੀ ਹੈੱਲਥ ਅਫਸਰ, ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਦੁਆਰਾ ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਸਿਹਤ ਨੂੰ ਨੁਕਸਾਨ ਅਤੇ ਬਿਮਾਰੀਆਂ ਜਿਵੇਂ ਕਿ ਕਾਲਾ ਪੀਲੀਆ, ਟੀ.ਬੀ, ਏਡਜ਼, ਕੈਂਸਰ ਅਤੇ
ਹੋਰ ਖਤਰਨਾਕ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਗਿਆ ਕਿ ਹਰ ਸਰਕਾਰੀ ਹਸਪਤਾਲ ਵਿੱਚ ਹਰ ਤਰ੍ਹਾਂ ਦਾ ਨਸ਼ਾ ਛੁਡਵਾਇਆ ਜਾਂਦਾ ਹੈ। ਨਸ਼ੇ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਟੈਸਟ ਅਤੇ ਇਲਾਜ ਬਿਲਕੁੱਲ ਮੁਫਤ ਹੈ। ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਕੇ ਆਪਣੇ ਬਜ਼ੁਰਗ ਮਾਂ ਪਿਓ ਦਾ ਸਹਾਰਾ ਬਣੋ। ਹੈੱਲਥ ਟੀਮ ਦੇ ਨਾਲ ਵਿਸ਼ੇਸ਼ ਸਹਿਯੋਗ ASI ਮਹਿੰਦਰ ਸਿੰਘ ਥਾਣਾ ਕਬਰਵਾਲਾ, ਸ਼ਮਸ਼ੇਰ ਸਿੰਘ, ਬਲਜਿੰਦਰ ਸਿੰਘ, ਕਮੇਟੀ ਪ੍ਰਧਾਨ ਬਿੱਕਰ ਸਿੰਘ, ਅਮਨਦੀਪ ਸਿੰਘ, ਲੱਖਾ ਸਿੰਘ, ਸੁਖਚੈਨ ਸਿੰਘ, ਕੁਲਵੰਤ ਸਿੰਘ, ਅੰਮ੍ਰਿਤ ਸਿੰਘ, ਸ਼ਮਸ਼ੇਰ ਸਿੰਘ, ਕੁਲਵੰਤ ਸਿੰਘ, ਪੱਪੂ ਸਿੰਘ, ਗੁਰਚਰਨ ਸਿੰਘ ਅਤੇ ਸਮੂਹ ਪੰਚਾਇਤ ਅਤੇ ਨਗਰ ਨਿਵਾਸੀਆਂ ਦਾ ਸਹਿਯੋਗ ਰਿਹਾ। Author: Malout Live