ਸਿਹਤ ਵਿਭਾਗ ਨੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਿਕਸ਼ੈ ਮਿੱਤਰਾ ਪ੍ਰੋਗਰਾਮ ਟੀ.ਬੀ ਦੇ ਮਰੀਜ਼ਾਂ ਨੂੰ ਪੌਸ਼ਟਿਕ ਖੁਰਾਕ ਦੀਆਂ ਵੰਡੀਆ 30 ਕਿੱਟਾਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਵਿੱਚ ਟੀ.ਬੀ ਦੀ ਦਵਾਈ ਖਾ ਰਹੇ ਮਰੀਜ਼ਾਂ ਨੂੰ ਸੰਤੁਲਤ ਅਤੇ ਪੋਸ਼ਟਿਕ ਖੁਰਾਕ ਦੇਣ ਲਈ ਨਿਕਸ਼ੈ ਮਿੱਤਰਾ ਅਧੀਨ ਸੰਤੁਲਤ ਖੁਰਾਕ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਅੱਜ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕਰਕੇ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਦੇ ਸਹਿਯੋਗ ਸਦਕਾ 30 ਟੀ.ਬੀ ਦੇ ਮਰੀਜ਼ਾਂ ਨੂੰ ਸੰਤੁਲਤ ਖੁਰਾਕ ਦੀਆਂ ਕਿੱਟਾਂ ਮੁਫਤ ਵੰਡੀਆਂ ਗਈਆਂ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਜੋ ਮਰੀਜ਼ ਟੀ.ਬੀ ਦੀ ਦਵਾਈ ਖਾ ਰਹੇ ਹਨ, ਉਹਨਾਂ ਵਿੱਚ ਅਕਸਰ ਕਮਜ਼ੋਰੀ ਆ ਜਾਂਦੀ ਹੈ, ਜਿਸ ਕਾਰਨ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੁੰਦੇ। ਜੇਕਰ ਟੀ.ਬੀ ਦੇ ਮਰੀਜ਼ ਨੂੰ ਦਵਾਈ ਦੇ ਨਾਲ-ਨਾਲ ਪੂਰੀ ਅਤੇ ਸੰਤੁਲਤ ਖੁਰਾਕ ਮਿਲ ਜਾਵੇ ਤਾਂ ਉਹ ਜਲਦੀ ਅਤੇ ਪੱਕੇ ਤੌਰ ਤੇ ਠੀਕ ਹੋ ਜਾਂਦਾ ਹੈ। ਇਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਨਿਕਸ਼ੈ ਮਿੱਤਰਾ ਅਭਿਆਨ ਸ਼ੁਰੂ ਕੀਤਾ ਗਿਆ ਹੈ।
ਜਿਸਦੇ ਤਹਿਤ ਸਮਾਜ ਸੇਵੀ ਸੰਸਥਾਵਾਂ, ਨਿੱਜੀ ਲੋਕ, ਦੇਸ਼ ਦੇ ਚੁਣੇ ਹੋਏ ਨੁਮਾਇੰਦੇ, ਕਾਰਪੋਰੇਟ ਘਾਰਾਣੇ, ਦਾਨੀ ਸੱਜਣਾਂ ਅਤੇ ਹੋਰ ਸੰਸਥਾਵਾਂ ਵੱਲੋਂ ਟੀ.ਬੀ ਦੀ ਦਵਾਈ ਲੈ ਰਹੇ ਲੋੜਵੰਦ ਮਰੀਜ਼ਾਂ ਲਈ ਹਰ ਮਹੀਨੇ ਮੁਫ਼ਤ ਖੁਰਾਕ ਦੇਣ ਲਈ ਨਿਕਸ਼ੇ ਮਿੱਤਰਾ ਬਨਾਏ ਜਾਣੇ ਹਨ ਜੋ ਕਿ ਟੀ.ਬੀ ਦੇ ਮਰੀਜ਼ ਨੂੰ ਖੁਰਾਕ ਦੇਣ ਦੀ ਜਿੰਮੇਵਾਰੀ ਲੈਣਗੇ। ਉਹਨਾਂ ਦੱਸਿਆ ਕਿ ਪਹਿਲਾਂ ਵੀ ਸਰਕਾਰ ਟੀ.ਬੀ ਦੇ ਮਰੀਜ਼ਾਂ ਨੂੰ 500 ਰੁਪਏ ਪ੍ਰਤੀ ਮਹੀਨਾਂ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਖੁਰਾਕ ਖਾਣ ਲਈ ਦੇ ਰਹੀ ਹੈ। ਇਹ 500 ਰੁਪਏ ਪ੍ਰਤੀ ਮਹੀਨੇ ਦੀ ਮੱਦਦ ਵੀ ਜਾਰੀ ਰਹੇਗੀ ਅਤੇ ਟੀ.ਬੀ ਦਾ ਸਾਰਾ ਇਲਾਜ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹਨਾਂ ਡਾ. ਭੁਪਿੰਦਰਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਦੇ ਟੀ.ਬੀ ਮਰੀਜ਼ਾਂ ਦੀ ਸੰਤੁਲਤ ਖੁਰਾਕ ਦੇਣ ਦੀ ਜਿੰਮੇਵਾਰੀ ਲੈਣ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐੱਮ.ਸੀ, ਡਾ. ਦੁਪਿੰਦਰ ਕੁਮਾਰ ਐੱਮ.ਓ, ਸ਼੍ਰੀਮਤੀ ਸੁਨੀਤਾ ਨਰਸਿੰਗ ਸਿਸਟਰ, ਸ਼੍ਰੀ ਸੁਖਮੰਦਰ ਸਿੰਘ, ਸ਼੍ਰੀ ਗੁਰਚਰਨ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਅਮਨਜੀਤ ਕੌਰ ਸਟਾਫ਼ ਨਰਸ, ਇਕੱਤਰ ਸਿੰਘ ਐੱਮ.ਐੱਲ.ਟੀ ਅਤੇ ਹਰਭਗਵਾਨ ਟੀ.ਬੀ ਸੁਪਰਵਾਇਜ਼ਰ ਹਾਜ਼ਿਰ ਸਨ। Author: Malout Live