ਬਲਾਕ ਲੰਬੀ ਦੇ ਪਿੰਡਾਂ ਵਿੱਚ ਮਮਤਾ ਦਿਵਸ ਮੌਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਦਿੱਤੀਆਂ ਸਿਹਤ ਸੇਵਾਵਾਂ
ਮਲੋਟ (ਲੰਬੀ): ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਪਵਨ ਮਿੱਤਲ ਦੀ ਅਗਵਾਈ ਹੇਠ ਬਲਾਕ ਲੰਬੀ ਅਧੀਨ ਵੱਖ-ਵੱਖ ਸਿਹਤ ਕੇਂਦਰਾਂ ’ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਡਾ. ਪਵਨ ਮਿੱਤਲ ਨੇ ਕਿਹਾ ਕਿ ਮਮਤਾ ਦਿਵਸ ਤੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ, ਤਾਂ ਜੋ ਜੱਚਾ ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਬੱਚਿਆਂ ਨੂੰ ਟੀਕਾਕਰਨ ਕਰਵਾ ਕੇ 10 ਮਾਰੂ ਰੋਗਾਂ ਤੋਂ ਬਚਾਇਆ ਜਾ ਸਕੇ। ਉਹਨਾਂ ਨੇ ਦੱਸਿਆ ਕਿ ਨਵ-ਜਨਮੇਂ ਬੱਚੇ ਤੋਂ ਲੈ ਕੇ ਡੇਢ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ, ਗਲ਼-ਘੋਟੂ, ਕਾਲ਼ੀ ਖਾਂਸੀ, ਟੈਟਨਸ, ਦਿਮਾਗੀ ਬੁਖਾਰ, ਪੀਲ਼ੀਆ, ਖਸਰਾ, ਰੁਬੇਲਾ ਤੇ ਨਿਮੋਨੀਆ ਦੀ ਬਿਮਾਰੀ ਤੋਂ ਬਚਾਅ ਲਈ ਟੀਕੇ ਲਗਾਏ ਜਾਂਦੇ ਹਨ ਅਤੇ
ਪੋਲੀਓ ਬੂੰਦਾਂ ਤੇ ਰੋਟਾਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਜਾਂਦੀਆਂ ਹਨ। ਇਸ ਮੌਕੇ ਤੇ ਬੀ.ਈ.ਈ ਸ਼ਿਵਾਨੀ ਨੇ ਦੱਸਿਆ ਕਿ ਟੀਕਾਕਰਨ ਕਰਵਾਉਣ ਲਈ ਆਉਣ ਵਾਲੀ ਮਾਵਾਂ ਤੇ ਗਰਭਵਤੀ ਔਰਤਾਂ ਨੂੰ ਸਿਹਤ ਸੰਭਾਲ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਵ-ਜਨਮੇ ਬੱਚੇ ਨੂੰ ਗੁੜਤੀ ਨਾ ਦਿੱਤੀ ਜਾਵੇ ਅਤੇ ਬੱਚੇ ਨੂੰ ਇੰਨਫੈਕਸ਼ਨ ਤੋਂ ਦੂਰ ਰੱਖਣ ਲਈ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋ ਕੇ ਸਾਫ ਕਰਿਆ ਜਾਵੇ ਫਿਰ ਬੱਚੇ ਨੂੰ ਚੁੱਕਿਆ ਜਾਵੇ। ਇਸ ਦੇ ਨਾਲ ਹੀ ਗਰਭਵਤੀ ਔਰਤਾਂ ਨੂੰ ਲਗਾਤਾਰ ਸਮੇਂ-ਸਮੇਂ ਤੇ ਆਪਣਾ ਚੈਕਅੱਪ ਨੇੜਲੇ ਸਿਹਤ ਕੇਂਦਰ ਵਿੱਚ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚੇ ਦੇ ਜਨਮ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। Author: Malout Live