ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਅਧੀਨ ਕੀਤੀ ਗਈ ਮਹੀਨਾਵਾਰ ਮੀਟਿੰਗ

ਮਲੋਟ:- ਸ਼੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਦਫਤਰ ਵਿਖੇ ਬੁੱਧਵਾਰ ਨੂੰ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਅਧੀਨ ਮਹੀਨਾਵਾਰ ਮੀਟਿੰਗ ਕੀਤੀ ਗਈ। ਮਲੇਰੀਆ, ਡੇਂਗੂ ਦੇ ਸੀਜ਼ਨ ਦੇ ਮੱਦੇਨਜਰ ਜਿਲ੍ਹਾ ਐਪੀਡੀਮੋਲੋਜਿਸਟ ਡਾ. ਸੀਮਾ ਗੋਇਲ ਅਤੇ ਡਾ. ਵਿਕਰਮ ਅਸੀਜਾ ਦੀ ਅਗਵਾਈ ਹੇਠ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਮੈਡੀਕਲ ਲੈਬ ਟੈਕਨੀਸ਼ੀਅਨ, ਅਤੇ ਅਰਬਨ MPHW ਮੇਲ ਨਾਲ ਮੀਟਿੰਗ ਹੋਈ। ਜਿਲ੍ਹਾ ਹੈਲਥ ਇੰਸਪੈਕਟਰ ਭਗਵਾਨ ਦਾਸ,

ਲਾਲ ਚੰਦ ਅਤੇ ਜਿਲ੍ਹਾ ਮੈਡੀਕਲ ਲੈਬ ਟੈਕਨੀਸ਼ੀਅਨ ਪਵਿੱਤਰ ਸਿੰਘ ਨੇ ਵੱਖ-ਵੱਖ ਰਿਪੋਰਟਾਂ ਦਾ ਜਾਇਜਾ ਲਿਆ। ਡਾ. ਸੀਮਾ ਗੋਇਲ ਨੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਦੇ ਫੈਲਣ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ, ਵਿਨੋਦ ਖੁਰਾਣਾ, ਗੁਰਚਰਨ ਸਿੰਘ, ਕੁਲਵਿੰਦਰ ਸਿੰਘ, ਗੁਰਤੇਜ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ, ਸਤਪਾਲ ਸਿੰਘ, ਜਗਸੀਰ ਸਿੰਘ, ਸੁਖਨਪਾਲ ਸਿੰਘ, ਵਕੀਲ ਸਿੰਘ, ਜਸਵਿੰਦਰ ਸਿੰਘ, ਰਵੀ ਕੁਮਾਰ, ਸੰਦੀਪ ਕੁਮਾਰ ਮੌਜੂਦ ਸਨ।