ਯੂਕਰੇਨ ਵਿਚ ਫਸੇ ਪੰਜਾਬੀਆਂ ਲਈ ਭਗਵੰਤ ਮਾਨ ਨੇ ਜਾਰੀ ਕੀਤਾ ਵੱਟਸਐਪ ਨੰਬਰ
ਮਲੋਟ:- ਯੂਕਰੇਨ ਵਿੱਚ ਫਸੇ ਪੰਜਾਬੀਆ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਮੱਦਦ ਲਈ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੰਪਰਕ ਕਰਨ ਲਈ ਆਪਣੇ ਫੇਸਬੁੱਕ ਪੇਜ 'ਤੇ ਆਪਣਾ (98778-47778) ਵੱਟਸਐਪ ਨੰਬਰ ਸਾਂਝਾ ਕੀਤਾ ਹੈ ਅਤੇ ਉਨ੍ਹਾਂ ਕਿਹਾ ਕਿ ਸਾਡੇ ਨਾਲ ਇਸ ਨੰਬਰ ਤੇ ਸੰਪਰਕ ਕਰਨ ਉਹਨਾਂ ਦੀ ਹਰ ਸੰਭਵ ਸਹਾਇਤਾ ਕਰਨਗੇ।