ਸਿਵਲ ਹਸਪਤਾਲ ਮਲੋਟ ਵਿਖੇ ਹੈਪੇਟਾਈਟਸ ਬੀ ਅਤੇ ਸੀ ਸੰਬੰਧੀ ਵਾਇਰਲ ਲੋਡ ਟੈਸਟ ਸ਼ੁਰੂ- ਡਾ. ਸੁਨੀਲ ਬਾਂਸਲ
ਮਲੋਟ: ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾਕਟਰ ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਵਿਖੇ ਸਿਹਤ ਸੰਬੰਧੀ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਨੂੰ ਹੋਰ ਵਧੀਆ ਸਹੂਲਤਾਂ ਦੇਣ ਲਈ ਹੈਪੇਟਾਈਟਿਸ ਬੀ ਅਤੇ ਸੀ ਦੇ ਸੰਬੰਧ ਵਿੱਚ ਵਾਇਰਲ ਲੋਡ ਟੈਸਟ, ਜਿਸ ਦਾ ਖਰਚਾ ਲਗਭਗ ਤਿੰਨ ਤੋਂ ਪੰਜ ਹਜਾਰ ਹੈ, ਅੱਜ ਤੋਂ ਸਿਵਲ ਹਸਪਤਾਲ ਮਲੋਟ ਵਿਖੇ ਬਿਲਕੁਲ ਮੁਫ਼ਤ ਹੋਇਆ ਕਰੇਗਾ। ਇਸ ਦੀ ਜਾਣਕਾਰੀ ਦਿੰਦੇ ਹੋਏ ਡਾ. ਸੁਨੀਲ ਬਾਂਸਲ ਨੇਂ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।
ਪੰਜ ਕਿਸਮਾਂ ਦੇ ਵਿਸ਼ਾਣੂ ਤੋਂ ਲੋਕ ਸੰਕਰਮਿਤ ਹੋ ਜਾਂਦੇ ਹਨ ਜੋ ਕਿ ਹੈਪੇਟਾਈਟਸ ਏ, ਬੀ, ਸੀ ਅਤੇ ਈ ਹਨ। ਇਸ ਵਿੱਚੋਂ ਹੈਪੇਟਾਈਟਸ ਬੀ ਅਤੇ ਸੀ ਜਿਆਦਾ ਖ਼ਤਰਨਾਕ ਹਨ ਜਿਨ੍ਹਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ। ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ। ਇਸ ਸਮੇਂ ਪਵਨ ਸ਼ਰਮਾਂ, ਮੁਨੀਸ਼ ਕੁਮਾਰ, ਹਰਜੀਤ ਕੌਰ, ਰੇਨੂੰ ਅਤੇ ਰੂਚੀ ਹਾਜ਼ਿਰ ਸਨ। Author: Malout Live