ਹਾਈਕੋਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਜ਼ਮਾਨਤ, ਜਲਦ ਹੀ ਆਉਣਗੇ ਜੇਲ੍ਹ ਤੋਂ ਬਾਹਰ

ਮਲੋਟ: ਡਰੱਗਜ਼ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਜਲਦ ਹੀ ਜੇਲ੍ਹ ਤੋਂ ਬਾਹਰ ਆਉਣਗੇ। ਜਾਣਕਾਰੀ ਮੁਤਾਬਿਕ ਕਰੋੜਾਂ ਦੇ ਡਰੱਗ ਰੈਕੇਟ ਮਾਮਲੇ 'ਚ ਜੇਲ੍ਹ 'ਚ ਬੰਦ ਮਜੀਠੀਆ ਵੱਲੋਂ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੋਈ ਸੀ।

29 ਜੁਲਾਈ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫੈਂਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ ਸੁਰੱਖਿਅਤ ਰੱਖੇ ਹੁਕਮ ਸੁਣਾਉਣ ਦੀ ਬਜਾਏ ਜੱਜ ਨੇ 33 ਦਿਨ ਬਾਅਦ ਕੇਸ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਇੱਕ ਹੋਰ ਬੈਂਚ ਨੇ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਸ਼ੁਰੂ ਹੋਈ ਸੀ ਅਤੇ ਬੈਂਚ ਨੇ ਹੁਕਮ ਸੁਰੱਖਿਅਤ ਰੱਖ ਲਏ ਸਨ। ਇਸ ਤੋਂ ਬਾਅਦ ਹੁਣ ਅੱਜ ਅਦਾਲਤ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਹੈ। Author: Malout Live