District NewsMalout News

ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ- ਮੁੱਖ ਖੇਤੀਬਾੜੀ ਅਫਸਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਅਪੀਲ ਕਰਦਿਆਂ ਦੱਸਿਆਂ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਜਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜਮੀਨ ਵਿੱਚ ਮੌਜੂਦ ਜਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਹਾਦਸਿਆਂ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕਣਕ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਖੇਤ ਵਿੱਚੋਂ ਤੂੜੀ ਬਣਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਰਹਿੰਦ-ਖੂੰਹਦ ਬੱਚਦੀ ਹੈ, ਜਿਸ ਨੂੰ ਬੜੀ ਆਸਾਨੀ ਨਾਲ ਜਮੀਨ ਵਿੱਚ ਮਿਲਾ ਕੇ ਅਗਲੀ ਬੀਜੀ ਜਾਣ ਵਾਲੀ ਫਸਲ ਲਈ ਖੇਤ ਤਿਆਰ ਕੀਤਾ ਜਾ ਸਕਦਾ ਹੈ।

Author : Malout Live

Back to top button