ਕੋਰੋਨਾ ਵਾਇਰਸ ਕਾਰਨ ਹੁਣ ਤੱਕ ਹੋਈਆਂ 170 ਮੌਤਾਂ

ਚੀਨ ਦੇ ਵੁਹਾਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਕੁੱਲ 170 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਚੀਨ 'ਚ 1000 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਦੁਨੀਆ 'ਚ ਇਸ ਵਾਇਰਸ ਨਾਲ ਪੀੜਤ ਕੁੱਲ ਮਰੀਜ਼ਾਂ ਦੀ ਸੰਖਿਆ 6 ਹਜ਼ਾਰ ਦੇ ਪਾਰ ਪਹੁੰਚ ਗਈ ਹੈ। ਮਰਨ ਵਾਲਿਆਂ ਅਤੇ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਸੰਖਿਆ ਨੂੰ ਦੇਖਦੇ ਹੋਏ ਭਾਰਤ ਸਮੇਤ ਦੁਨੀਆ ਭਰ ਦੇ ਦੇਸ਼ ਦਹਿਸ਼ਤ 'ਚ ਆ ਗਏ ਹਨ। ਭਾਰਤ ਸਮੇਤ ਚਾਰ ਦੇਸ਼ ਬ੍ਰਿਟੇਨ, ਰੂਸ, ਇੰਡੋਨੇਸ਼ੀਆ ਅਤੇ ਮਿਆਂਮਾਰ ਨੇ ਚੀਨ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਦੇਸ਼ ਦੇ ਸਿਹਤ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਂਦੇ 10 ਦਿਨਾਂ ਤਕ ਇਹ ਵਾਇਰਸ ਹੋਰ ਵੀ ਵੱਧ ਜਾਏਗਾ ਅਤੇ ਵੱਡੀ ਗਿਣਤੀ ’ਚ ਲੋਕਾਂ ਦੀ ਮੌਤ ਹੋਵੇਗੀ। ਚੀਨ ਦੀ ਖਬਰ ਏਜੰਸੀ ਸਿਨਹੂਆ ਮੁਤਾਬਕ ਇਸ ਵਾਇਰਸ ਦੇ ਪੀੜਤ ਲੋਕਾਂ ਤੋਂ 1239 ਦੀ ਹਾਲਤ ਗੰਭੀਰ ਹੈ।