District NewsMalout News
ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਸਰਾਵਾਂ ਬੋਦਲਾ ਵਿਖੇ ਮਨਾਇਆ ਗਿਆ ‘ਹਿੰਦੀ ਦਿਵਸ ‘
ਮਲੋਟ: ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਸਰਾਵਾਂ ਬੋਦਲਾ ਵਿਖੇ ਹੈੱਡਮਾਸਟਰ ਸ੍ਰੀ ਰਾਜੇਸ਼ ਕੁਮਾਰ ਕਾਵਿ ਜੀ ਦੀ ਯੋਗ ਅਗਵਾਈ ਵਿੱਚ ਰਾਸ਼ਟਰੀ ਹਿੰਦੀ ਭਾਸ਼ਾ ਦਿਵਸ ਮਨਾਇਆ ਗਿਆ। ਇਸ ਦੌਰਾਨ ਹਿੰਦੀ ਅਧਿਆਪਕ ਸ਼੍ਰੀ ਮੇਨਪਾਲ ਵੱਲੋਂ ਵਿਦਿਆਰਥਣਾਂ ਨੂੰ ਹਿੰਦੀ ਦਿਵਸ ਨੂੰ ਮਨਾਏ ਜਾਣ ਦੇ
ਕਾਰਨਾਂ ਅਤੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਹਿੰਦੀ ਭਾਸ਼ਾ ਨਾਲ ਸਬੰਧਿਤ ਕਵਿਤਾ ਉਚਾਰਨ ਮੁਕਾਬਲੇ ਵੀ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Author: Malout Live