ਸ਼੍ਰੀ ਸੱਤਿਆ ਸਾਂਈ ਬੀ.ਐੱਡ ਕਾਲਜ ਕਰਾਈਵਾਲਾ ਵਿਖੇ ਮਨਾਇਆ ਗਿਆ 'ਹਿੰਦੀ ਦਿਵਸ'

ਮਲੋਟ: ਸ਼੍ਰੀ ਸੱਤਿਆ ਸਾਂਈ ਬੀ.ਐੱਡ ਕਾਲਜ ਕਰਾਈਵਾਲਾ ਵਿਖੇ ਬੀਤੇ ਦਿਨੀਂ 'ਹਿੰਦੀ ਦਿਵਸ' ਮਨਾਇਆ ਗਿਆ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਹਿੰਦੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਦੌਰਾਨ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਮਦਨ ਲਾਲ ਨੇ ਹਿੰਦੀ ਦਿਵਸ

ਦੇ ਇਤਿਹਾਸ ਤੋ ਜਾਣੂੰ ਕਰਵਾਉਂਦੇ ਹੋਏ ਹਿੰਦੀ ਸਾਹਿਤ ਪੜ੍ਹਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਠਕਰਾਲ ਵੱਲੋਂ ਹਿੰਦੀ ਭਾਸ਼ਾ ਦੇ ਵਿਕਾਸ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। Author: Malout Live