ਡੀ.ਏ.ਵੀ ਕਾਲਜ, ਮਲੋਟ ਵਿੱਚ ਹਿੰਦੀ ਦਿਵਸ ਮਨਾਇਆ ਗਿਆ

ਮਲੋਟ: ਡੀ.ਏ.ਵੀ ਕਾਲਜ, ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਹਿੰਦੀ ਵਿਭਾਗ ਵੱਲੋਂ 14 ਸਤੰਬਰ 2022 ਨੂੰ ਹਿੰਦੀ ਦਿਵਸ ਮਨਾਇਆ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੀ ਭੂਮਿਕਾ ਡਾ. ਬ੍ਰਹਮਵੇਦ ਸ਼ਰਮਾ ਨੇ ਨਿਭਾਈ। ਇਸ ਤੋਂ ਇਲਾਵਾ ਡਾ. ਨਰਿੰਦਰ ਸ਼ਰਮਾ ਅਤੇ ਸ਼੍ਰੀ ਸੁਦੇਸ਼ ਗਰੋਵਰ ਵੀ ਪਹੁੰਚੇ। ਵਿਭਾਗ ਦੇ ਮੁੱਖੀ ਹਿੰਦੀ ਮੈਡਮ ਗੁਰਪ੍ਰੀਤ ਕੌਰ ਵੱਲੋਂ ਹਿੰਦੀ ਦਿਵਸ ਦੇ ਇਤਿਹਾਸਕ ਪਿਛੋਕੜ ’ਤੇ ਚਾਨਣਾ ਪਾਇਆ ਗਿਆ। ਮੁੱਖ ਮਹਿਮਾਨ ਡਾ. ਬ੍ਰਹਮਵੇਦ ਸ਼ਰਮਾ ਨੇ ਜਿੱਥੇ ਹਿੰਦੀ ਭਾਸ਼ਾ ਦੀ ਉੱਤਪਤੀ ਅਤੇ ਵਿਕਾਸ, ਹਿੰਦੀ ਉਪਭਾਸ਼ਾਵਾਂ ਅਤੇ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਉੱਥੇ ਹੀ 14 ਸਤੰਬਰ ਨੂੰ

ਹਿੰਦੀ ਦਿਵਸ ਵਜੋਂ ਮਨਾਉਣ ਦੇ ਕਾਰਨਾਂ ਬਾਰੇ ਵੀ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ। ਹਿੰਦੀ ਵਿਭਾਗ ਵੱਲੋਂ ਲੇਖ ਮੁਕਾਬਲੇ ਕਰਵਾਏ ਗਏ ਅਤੇ ਕਵਿਤਾ, ਭਾਸ਼ਣ ਅਤੇ ਹਿੰਦੀ ਗੀਤਾਂ ਦੇ ਮੁਕਾਬਲੇ ਵੀ ਕਰਵਾਏ ਗਏ। ਅੰਤ ਵਿੱਚ ਮੁੱਖ ਮਹਿਮਾਨ ਡਾ. ਬ੍ਰਹਮਵੇਦ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਨੇ ਵਿਦਿਆਰਥੀਆਂ ਅਤੇ ਵਿਭਾਗ ਦੇ ਮੁਖੀ ਨੂੰ 'ਹਿੰਦੀ ਦਿਵਸ' ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮਾਗਮ ਵਿੱਚ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ। Author: Malout Live