ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ
ਮਲੋਟ (ਪੰਜਾਬ): ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰੀ ਬਾਰਸ਼ ਕਾਰਨ ਬਣੇ ਹਾਲਾਤਾਂ ਪਿੱਛੋਂ ਇਹ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ- ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। Author: Malout Live