ਗਰਮੀ ਕਾਰਨ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਪ੍ਰਾਈਵੇਟ ਸਕੂਲਾਂ ‘ਤੇ ਵੀ ਲਾਗੂ - ਡਿਪਟੀ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਨੇ ਸਪੱਸ਼ਟ ਕੀਤਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਗਰਮੀ ਦੇ ਮੱਦੇਨਜ਼ਰ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲਾਂ ’ਤੇ ਵੀ ਲਾਗੂ ਹਨ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਨਿਯਮਾਂ ਦਾ ਉਲੰਘਣ ਕਰਕੇ ਕਿਸੇ ਵੀ ਪ੍ਰਾਈਵੇਟ ਸਕੂਲ ਵੱਲੋਂ ਸਕੂਲ ਲਗਾਇਆ ਜਾਂਦਾ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਮੇਂ ਮੌਸਮ ਵਿਭਾਗ ਵੱਲੋਂ ਤੇਜ਼ ਗਰਮੀ ਦਾ ਅਲਰਟ ਦਿੱਤਾ ਗਿਆ ਹੈ ਅਤੇ ਵਿਭਾਗ ਨੇ ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ। ਇਸ ਲਈ ਸਾਰੇ ਇਸਦਾ ਸਖ਼ਤੀ ਨਾਲ ਪਾਲਣ ਕਰਨ। Author: Malout Live