ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡਮਨਿਸਟ੍ਰੇਟਿਵ ਜੱਜ ਸੈਸ਼ਨ ਡਿਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ ਆਪਣੇ ਪਰਿਵਾਰ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਗੁਰਦੁਆਰਾ ਸਾਹਿਬ ਦੇ ਮੀਤ ਮੈਨੇਜਰ ਸੁਖਦੇਵ ਸਿੰਘ ਸੰਧੂ ਅਤੇ ਹੈੱਡ ਗ੍ਰੰਥੀ ਜਗਬੀਰ ਸਿੰਘ ਨੇ ਮਾਨਯੋਗ ਜਸਟਿਸ ਨੂੰ ਸ੍ਰੀ ਗੁਰਦੁਆਰਾ ਸਾਹਿਬ ਬਾਰੇ ਜਾਣਕਾਰੀ ਦਿੱਤੀ ਗਈ। ਉਸ ਉਪਰੰਤ ਉਹਨਾਂ ਨੂੰ ਸਿਰੋਪਾ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਦੇ ਨਾਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ, ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਵੀ ਹਾਜ਼ਿਰ ਸਨ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਭਰ ਵਿੱਚ ਵਾਤਾਵਰਣ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਉਹਨਾਂ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦਾ ਵੀ ਲਗਾਇਆ ਗਿਆ।
ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਿਸ. ਅਮੀਤਾ ਸਿੰਘ, ਮਿਸ. ਗਿਰਿਸ਼, ਸਿਵਿਲ ਜੱਜ (ਸੀਨੀਅਰ ਡਿਵੀਜ਼ਨ) ਮਿਸ. ਸੁਚੇਤਾ ਅਸੀਸ ਦੇਵ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਅਮਰੀਸ਼ ਕੁਮਾਰ, ਅਡੀਸ਼ਨਲ ਸਿਵਿਲ ਜੱਜ(ਸੀਨੀਅਰ ਡਿਵੀਜ਼ਨ) ਸ੍ਰੀ ਮਹੇਸ਼ ਕੁਮਾਰ, ਸਿਵਿਲ ਜੱਜ(ਜੂਨੀਅਰ ਡਿਵੀਜ਼ਨ) ਮਿਸ. ਗੁਰਪ੍ਰੀਤ ਕੌਰ ਅਤੇ ਨਵ-ਨਿਯੁਕਤ ਜੁਡੀਸ਼ੀਅਲ ਅਫ਼ਸਰ ਆਦਿ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸਿਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜ੍ਹੇਵਾਨ ਸ਼੍ਰੀ ਮੁਕਤਸਰ ਸਾਹਿਬ, ਮਿਸ. ਵਿਦੁਸ਼ੀ ਭੁੱਲਰ ਅਤੇ ਸ੍ਰੀ ਸਤਬੀਰ ਸਿੰਘ ਔਲਖ ਪ੍ਰਧਾਨ ਬਾਰ ਐਸੋਸਏਸ਼ਨ ਮਲੇਟ/ਗਿੱਦੜਬਾਹਾ ਵੱਲੋਂ ਮਾਨਯੋਗ ਜਸਟਿਸ ਦਾ ਸਵਾਗਤ ਕੀਤਾ। ਇਸ ਮੌਕੇ ਮਾਨਯੋਗ ਜਸਟਿਸ ਵੱਲੋਂ ਸੈਸ਼ਨ ਡਿਵੀਜ਼ਨ ਦੇ ਬਾਰ ਐਸੋਸੀਏਸ਼ਨਾਂ ਦੇ ਨਾਲ ਗੱਲਬਾਤ ਕੀਤੀ ਗਈ, ਜੋ ਉਹਨਾਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਦੂਰ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦੇਣ ਲਈ ਹਰੇਕ ਅਫ਼ਸਰ ਸਾਹਿਬਾਨ ਨੂੰ ਵੱਧ ਤੋਂ ਵੱਧ ਨਿਆਂ ਦੇਣ ਲਈ ਸਾਰਥਿਕ ਉਪਰਾਲੇ ਕਰਨੇ ਚਾਹੀਦੇ ਹਨ। Author : Malout Live