Punjab

ਹਰਸਿਮਰਤ ਕੌਰ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਹਰਸਿਮਰਤ ਕੌਰ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ, ਪੀੜਤਾਂ ਨੂੰ ਖੁਦ ਵੰਡਣਗੇ ਰਾਹਤ ਸਮੱਗਰੀ । ਸਤਲੁਜ ਦਰਿਆ ‘ਚ ਪਾੜ ਪੈਣ ਕਾਰਨ ਜਲੰਧਰ ਦੇ ਸ਼ਾਹਕੋਟ, ਸੁਲਤਾਨਪੁਰ ਲੋਧੀ ਅਤੇ ਲੋਹੀਆਂ ‘ਚ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਹੜ੍ਹ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਲੋਕਾਂ ਦੇ ਘਰਾਂ ‘ਚ ਪਾਣੀ ਵੜ੍ਹ ਜਾਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਲੋਕਾਂ ਨੂੰ ਘਰਾਂ ਦੀਆਂ ਛੱਤਾਂ ‘ਚ ਰਹਿਣ ਲਈ ਮਜਬੂਰ ਹੋ ਰਹੇ ਹਨ। ਜਿਥੇ ਲੋਕਾਂ ਦੀ ਮਦਦ ਲਈ ਸੁਰੱਖਿਆ ਏਜੰਸੀਆਂ ਅਤੇ NDRF ਦੀਆਂ ਟੀਮਾਂ ਲਗਾਤਾਰ ਸੰਭਵ ਕੋਸ਼ਿਸ਼ਾਂ ਕਰ ਰਹੀਆਂ ਹਨ, ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ।

Leave a Reply

Your email address will not be published. Required fields are marked *

Back to top button