ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ- ਡਾ.ਤੇਜਵੰਤ ਸਿੰਘ ਢਿੱਲੋਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਨੇ ਹਾਈਪਰਟੈਨਸ਼ਨ ਸੰਬੰਧੀ ਜਾਣਕਾਰੀ ਦਿੰਦਆਂ ਕਿਹਾ ਕਿ ਹਾਈਪਰਟੈਨਸ਼ਨ ਤੇ ਸਿਹਤ ਵਿਭਾਗ ਵੱਲੋਂ ਨੈਸ਼ਨਲ ਪ੍ਰੋਗਰਾਮ ਫਾਰ ਪ੍ਰਵੈਂਸ਼ਨ ਐਂਡ ਕੰਟਰੋਲ ਆਫ ਨਾਨ-ਕਮਉਨੀਕੇਬਲ ਡਸੀਸਿਜ਼ ਜਿਸ ਨੂੰ ਗੈਰਸੰਚਾਰੀ ਰੋਗ ਕਿਹਾ ਜਾਂਦਾ ਹੈ। ਇਸ ਅਧੀਨ ਪਹਿਲਾਂ ਤੋਂ ਹੀ ਹਾਈਪਰਟੈਨਸ਼ਨ, ਸ਼ੂਗਰ ਦੀ ਬੀਮਾਰੀ ਅਤੇ ਕੈਂਸਰ ਜਿਵੇਂ ਕਿ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਸੰਬੰਧੀ ਪਹਿਲਾਂ ਤੋਂ ਹੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੋਰੇ ਅਤੇ ਗੁਰਦੇ ਦੀ ਬਿਮਾਰੀ ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਵਿੱਚ ਵੀ ਯੋਗਦਾਨ ਪਾ ਸਕਦੀ ਹੈ। ਅੰਤ ਵਿੱਚ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਚੰਗੀ-ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ ਜਿਸ ਵਿੱਚ ਲੂਣ ਦੀ ਮਾਤਰਾ ਘੱਟ ਹੋਵੇ, ਸ਼ਰਾਬ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਸਿਹਤਮੰਦ ਵਜ਼ਨ ਬਣਾ ਕੇ ਰੱਖਣਾ ਚਾਹੀਦਾ ਹੈ , ਸਿਗਰਟਨੋਸ਼ੀ ਨਹੀਂ ਕਰਨੀ ਚਾਹੀਦੀ , ਆਪਣੀਆਂ ਦਵਾਈਆਂ ਸਹੀ ਢੰਗ ਨਾਲ ਲੈਣੀਆਂ ਚਾਹੀਦੀਆਂ ਹਨ ਅਤੇ ਆਪਣੇ ਡਾਕਟਰ ਦੀ ਸਲਾਹ ਨਾਲ ਜੀਵਨ ਸ਼ੈਲੀ ਵਿੱਚ ਸੁਧਾਰ ਕਰਨਾ ਚਾਹੀਦਾ ਹੈ । Author : Malout Live