District NewsMalout News
ਅਧੂਰੇ ਕਾਰਜ ਪੂਰੇ ਨਾ ਕੀਤੇ ਤਾਂ ਲਾਡੋਵਾਲ ਟੋਲ ਨੂੰ ਲਗਾ ਦੇਵਾਂਗੇ ਤਾਲਾ- ਰਵਨੀਤ ਸਿੰਘ ਬਿੱਟੂ
ਮਲੋਟ (ਪੰਜਾਬ): ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸਨੇ 31 ਮਾਰਚ ਤੱਕ ਆਪਣੇ ਅਧੂਰੇ ਕਾਰਜ ਪੂਰੇ ਨਾ ਕੀਤੇ ਤਾਂ ਲਾਡੋਵਾਲ ਟੋਲ ਪਲਾਜ਼ਾ ਨੂੰ ਤਾਲਾ ਲਗਾ ਦਿੱਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਅਧਿਕਾਰੀਆਂ ਦੀ ਹੋਵੇਗੀ। ਸੰਸਦ ਮੈਂਬਰ ਬਿੱਟੂ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਕੁੱਝ ਦਿਨ ਪਹਿਲਾਂ ਉਹਨਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।
ਇਸ ਵਿੱਚ NHAI ਦੇ ਅਧਿਕਾਰੀਆਂ ਨਾਲ ਅਧੂਰੀਆਂ ਸਕੀਮਾਂ ਸੰਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਕਿਹਾ ਕਿ ਸ਼ਹਿਰ ਦੇ ਸਾਰੇ ਮੁੱਖ ਮਾਰਗ ਅਧੂਰੇ ਪਏ ਹਨ। ਇੱਥੇ ਕੰਮ ਸੁਸਤ ਰਫ਼ਤਾਰ ਨਾਲ ਚੱਲ ਰਿਹਾ ਹੈ। ਇਸ ਕਾਰਨ ਇੱਥੋਂ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ NHAI ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਆਪਣੇ ਸਾਰੇ ਅਧੂਰੇ ਪ੍ਰੋਜੈਕਟਾਂ ਨੂੰ 31 ਮਾਰਚ ਤੱਕ ਪੂਰਾ ਕਰ ਲੈਣਗੇ।
Author: Malout Live