District NewsMalout News

ਹੈਂਡਬਾਲ ਕੋਚਿੰਗ ਸੈਂਟਰ ਮਲੋਟ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਲੋਟ: ਜ਼ਿਲ੍ਹਾ ਸਪੋਰਟਸ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਦੀ ਦੇਖ-ਰੇਖ ਵਿੱਚ ਸ.ਕੰਵਲਜੀਤ ਸਿੰਘ ਹੈਂਡਬਾਲ ਕੋਚ ਦੀ ਅਗਵਾਈ ਹੇਠ ਚੱਲ ਰਹੇ ਹੈਂਡਬਾਲ ਕੋਚਿੰਗ ਸੈਂਟਰ ਮਲੋਟ ਦੇ ਖਿਡਾਰੀ ਸੁਖਮਨ ਸਿੰਘ ਬਰਾੜ, ਹੁਸਨਪ੍ਰੀਤ ਸਿੰਘ ਅਤੇ ਹਰਕੀਰਤ ਸਿੰਘ ਸਰਾਂ ਨੇ ਡੀ.ਏ.ਵੀ ਨੈਸ਼ਨਲ ਸਪੋਰਟਸ ਵਿੱਚ ਪੰਜਾਬ ਦੀ ਟੀਮ ਵੱਲੋਂ ਖੇਡਦੇ ਹੋਏ ਤੀਜਾ ਸਥਾਨ ਪ੍ਰਾਪਤ ਕੀਤਾ। ਜੋ ਕਿ ਰਾਂਚੀ ਵਿਖੇ ਮਿਤੀ 22 ਦਸੰਬਰ ਤੋਂ 25 ਦਸੰਬਰ ਤੱਕ ਹੋਈਆਂ।

ਖਿਡਾਰੀਆਂ ਦੇ ਮਲੋਟ ਪਹੁੰਚਣ ਤੇ ਕੋਚ ਸਾਹਿਬ ਤੇ ਮਾਪਿਆਂ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਭਵਿੱਖ ਵਿੱਚ ਹੋਰ ਸ਼ਾਨਦਾਰ ਪ੍ਰਾਪਤੀਆਂ ਲਈ ਅਸ਼ੀਰਵਾਦ ਦਿੱਤਾ। ਇਸ ਸ਼ਾਨਦਾਰ ਜਿੱਤ ਤੇ ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਰੱਥੜੀਆਂ, ਸਕੱਤਰ ਬਲਕਾਰ ਸਿੰਘ ਅਤੇ ਸੀਨੀਅਰ ਖਿਡਾਰੀ ਰਵਿੰਦਰ ਸਿੰਘ, ਵਿਜੈ ਕੁਮਾਰ, ਸੰਦੀਪ ਸਿੰਘ, ਗੁਰਵਨੀਤ ਸਿੰਘ ਕੈਨੇਡਾ ਤੇ ਗੁਰਿੰਦਰ ਸਿੰਘ ਨੇ ਵਧਾਈਆਂ ਦਿੱਤੀਆਂ।

Author: Malout Live

Leave a Reply

Your email address will not be published. Required fields are marked *

Back to top button