ਆਈ.ਜੀ ਫਰੀਦਕੋਟ ਅਤੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੰਟਰਸਟੇਟ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੋਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੀਤੇ ਗਏ ਹਨ ਸਖਤ ਸੁਰੱਖਿਆ ਦੇ ਪ੍ਰਬੰਧ, ਜਿਸ ਤਹਿਤ ਸ਼੍ਰੀ ਮੁਕਤਸਰ ਸਾਹਿਬ ਜਿਲ੍ਹਾ ਦੇ ਅੰਦਰ ਰਾਤ ਦਿਨ ਪੀ.ਸੀ.ਆਰ ਮੋਟਰਸਾਇਕਲ ਪੁਲਿਸ ਮੁਲਜਮਾਂ ਵੱਲੋਂ ਗਸ਼ਤ ਵਾ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਨਾਲ ਹੀ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੇ ਘਰ, ਹੋਟਲਾਂ, ਰੇਲਵੇ ਸ਼ਟੇਸ਼ਨਾਂ, ਬੱਸ ਸਟੈਂਡ ਤੇ ਸਰਚ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ.ਜੀ ਫਰੀਦਕੋਟ ਰੇਂਜ਼ ਫਰੀਦਕੋਟ ਅਤੇ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਇੰਟਰਸਟੇਟ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ. ਜਸਪਾਲ ਸਿੰਘ ਡੀ.ਐਸ.ਪੀ (ਲੰਬੀ) ਅਤੇ ਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਕਿੱਲਿਆਵਾਲੀ ਮੌਜੂਦ ਸਨ। ਇਸ ਮੌਕੇ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ.ਜੀ ਫਰੀਦਕੋਟ ਰੇਂਜ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆ ਰਹੇ ਤਿਉਹਾਰਾਂ ਦੇ ਮੱਦੇਨਜ਼ਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸੁਰੱਖਿਆ ਦੇ ਲਈ ਸਖਤ ਪ੍ਰਬੰਧ ਕੀਤੇ ਗਏ ਹਨ
ਜਿਸ ਦੇ ਚਲਦਿਆ ਅੱਜ ਇੰਟਰਸਟੇਟ ਨਾਕਿਆ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀਆਂ ਸਰਹੱਦਾਂ ਤੇ ਕੁੱਲ 08 ਨਾਕੇ ਲਗਾਏ ਗਏ ਹਨ ਜਿਨ੍ਹਾਂ ਤੇ 24 ਘੰਟੇ ਸ਼ਿਫਟ ਵਾਇਜ਼ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ ਜੋ ਰਾਤ ਦਿਨ ਵਹੀਕਲਾਂ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਥਾਣਾ ਕਿੱਲਿਆਵਾਲੀ ਦੀ ਪੁਲਿਸ ਟੀਮ ਵੱਲੋਂ ਗਸ਼ਤ ਵਾ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਮੁਲਾਜਮਾਂ ਨੂੰ ਸਖਤ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਡਿਊਟੀ ਨੂੰ ਵਧੀਆ ਢੰਗ ਨਾਲ ਅਤੇ ਸਤਰਕ ਹੋ ਕੇ ਕੀਤੀ ਜਾਵੇ, ਕਿਸੇ ਵੀ ਪੁਲਿਸ ਮਲਾਜਮ ਨੂੰ ਡਿਊਟੀ ਦੌਰਾਨ ਕੀਤੀ ਕੁਤਾਹੀ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੂਸਰੇ ਰਾਜਾਂ ਤੋਂ ਗੈਰ ਕਾਨੂੰਨੀ ਤੌਰ ਤੇ ਝੋਨੇ ਦੀ ਆਮਦ ਰੋਕਣ ਲਈ ਪੁਲਿਸ ਮੁਲਾਜਮਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀ ਗਈਆ ਹਨ। ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਨਾਕਿਆਂ ਤੇ ਪੁਲਿਸ ਮੁਲਜਮਾਂ ਨੂੰ ਡਿਊਟੀ ਦੌਰਾਨ ਲੋੜੀਂਦੀ ਹਰ ਚੀਜ ਮੁਹੱਈਆ ਕਰਵਾਈ ਗਈ ਹੈ ਅਤੇ ਨਾਕਿਆ ਤੇ CCTV ਕੈਮਰੇ, ਟਾਰਚ, ਵੱਡੀਆਂ ਸਰਚ ਲਾਇਟਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਅਤੇ ਦੂਸਰੇ ਸਟੇਟਾਂ ਤੋਂ ਆਉਣ ਵਾਲੇ ਵਹੀਕਲਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾਵੇਗੀ। Author: Malout Live