ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਟਾਫ਼ ਅਤੇ ਮਰੀਜ਼ਾਂ ਨੂੰ ਵੰਡੀ ਗਈ ਇਮਿਊਨਿਟੀ ਬੂਸਟਰ ਹੋਮਿਓਪੈਥਿਕ ਦਵਾਈ।
ਸ੍ਰੀ ਮੁਕਤਸਰ ਸਾਹਿਬ :- ਆਯੂਸ ਮੰਤਰਾਲਿਆ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਨਵਾਸੀ ਕਲਿਆਣ ਆਸ਼ਰਮ ਮਲੋਟ ਵੱਲੋਂ ਹੋਮਿਓਪੈਥੀ ਇਮਿਊਨਿਟੀ ਬੂਸਟਰ ਦਵਾਈ (ਆਰਸੈਨਿਕ ਅਲਬਮ 30) ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਟਾਫ਼ ਅਤੇ ਮਰੀਜਾਂ ਨੂੰ ਵੰਡੀ ਗਈ। ਇਸ ਸਮੇਂ ਡਾ. ਬਲਜੀਤ ਕੌਰ ਅੱਖਾਂ ਦੇ ਮਾਹਿਰ ਨੇ ਲੋਕਾਂ ਨੂੰ ਦਵਾਈ ਲੈਣ ਅਤੇ ਉਸਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਦਵਾਈ ਖਾਲੀ ਪੇਟ ਤਿੰਨ ਦਿਨ ਲੈਣ ਨਾਲ ਸਾਰੇ ਸਰੀਰ ਵਿੱਚ ਬਿਮਾਰੀਆਂ ਨਾਲ ਲੜਣ ਦੀ ਸਮਰੱਥਾ ਪੈਦਾ ਕਰਦੀ ਹੈ ਅਤੇ ਦਵਾਈ ਸਰੀਰ ਦੀ ਪ੍ਰਤੀ ਰੋਧਕ ਪ੍ਰਣਾਲੀ ਨੂੰ ਮਜ਼ਬੂਤ ਕਰਦੀ ਹੈ, ਇਹ ਨੁਕਸਾਨ ਰਹਿਤ ਹੈ, ਸਰੀਰ ਤੇ ਕੋਈ ਵੀ ਬੁਰਾ ਪ੍ਰਭਾਵ ਨਹੀਂ ਕਰਦੀ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਕੋਰੋਨਾ ਵਾਇਰਸ ਦਾ ਇਲਾਜ ਨਹੀਂ ਹੈ ਪ੍ਰੰਤੂ ਸਰੀਰਕ ਸਮਰੱਥਾ ਨੂੰ ਵਧਾਉਣ ਲਈ ਕੰਮ ਕਰਦੀ ਹੈ। ਵਨਵਾਸੀ ਕਲਿਆਣ ਆਸ਼ਰਮ ਮਲੋਟ ਵੱਲੋਂ ਇਹ ਦਵਾਈ ਘਰ ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ ਗਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਭੁਪਿੰਦਰ ਬਾਂਸਲ, ਲਾਲ ਚੰਦ, ਸਰਬਜੀਤ ਸਿੰਘ ਅਤੇ ਵਿਨੋਦ ਖੁਰਾਣਾ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਇਸ ਸਮੇਂ ਕਿਹਾ ਕਿ ਜਿਥੇ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾਵੇਗਾ, ਉਥੇ ਹੀ ਮਨੁੱਖਾਂ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਵੀ ਕਾਇਮ ਰੱਖਿਆ ਜਾ ਸਕਦਾ ਹੈ। ਇਸ ਸਮੇਂ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਕਿਸੇ ਨਾਲ ਹੱਥ ਨਾ ਮਿਲਾਓ, ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਆਲੇ ਦੁਆਲੇ ਦੀ ਸਫ਼ਾਈ ਰੱਖੋ, ਹੱਥ ਧੋ ਕੇ ਹੀ ਚਿਹਰੇ ਨੂੰ ਛੁਹੋ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ ਵਾਰ ਹੱਥ ਧੋਵੋ। ਬਿਨ੍ਹਾਂ ਕਮ ਤੋਂ ਘਰ ਤੋਂ ਬਾਹਰ ਨਾ ਜਾਓ, ਜੇਕਰ ਕਿਸੇ ਜਰੂਰੀ ਕੰਮ ਜਾਣਾ ਵੀ ਹੈ ਤਾਂ ਮਾਸਕ ਪਹਿਣ ਕੇ ਜਾਓ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਜੇਕਰ ਕੋਈ ਵੀ ਆਦਮੀ ਬਾਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ਼ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਓ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿਓ।