ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲੇ, ਖ਼ਾਲੀ ਅਸਾਮੀਆਂ ਭਰਨ ਬਾਰੇ ਕੀਤਾ ਵੱਡਾ ਐਲਾਨ

ਮਲੋਟ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਹੋਈ। ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੈਂਸਲਿਆ ਦੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਮਿਲਕਫੈਡ ਵੇਰਕਾ ਵਿੱਚ 500 ਅਸਾਮੀਆਂ ਦੀ ਗਰੁੱਪ ਸੀ ਅਤੇ ਡੀ ਦੀ ਸਿੱਧੀ ਭਰਤੀ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੀ ਸਫ਼ਾਈ ਤੇ ਸੁਰੱਖਿਆ ਲਈ 33 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਮੀਟਿੰਗ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿਵਲ ਸਕੱਤਰੇਤ ਵਿੱਚ 150 ਸੇਵਾਦਾਰਾਂ ਦੀ ਭਰਤੀ ਲਈ ਪ੍ਰਵਾਨਗੀ ਦਿੱਤੀ ਗਈ ਹੈ।

ਮੰਤਰੀ ਮੰਡਲ ਵਿੱਚ ਇਹ ਵੀ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਟਰਾਂਸਪੋਰਟ ਵਿੱਚ ਸਕਰੈਪਿੰਗ ਨੀਤੀ ਅਧੀਨ ਨਵੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ, ਜਿਸ ਵਿੱਚ ਟੈਕਸ ਦੀ ਛੋਟ ਦਿੱਤੀ ਜਾਵੇਗੀ। ਸਕੂਲਾਂ ਵਿੱਚ ਸੁਚਾਰੂ ਪ੍ਰਬੰਧ ਕਰਨ ਲਈ ਤਿੰਨ ਵੱਖ-ਵੱਖ ਕੈਟਾਗਿਰੀਆਂ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਸੰਬੰਧੀ ਪੈਸੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ 14 ਹਜ਼ਾਰ ਦੇ ਕਰੀਬ ਸਿੱਧੇ ਰੂਪ ਵਿੱਚ ਲੋਕਾਂ ਨੂੰ ਰੁਜ਼ਗਾਰ ਮੌਕੇ ਮਿਲਣਗੇ। ਅਧਿਆਪਕਾਂ ਤੋਂ ਸਿਰਫ਼  ਅਧਿਆਪਨ ਦਾ ਕੰਮ ਹੀ ਲਿਆ ਜਾਵੇਗਾ। ਹੋਰ ਕੰਮਾਂ ਵਾਸਤੇ ਹੋਰ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਸਕੂਲ ਮੈਨੇਜਮੈਂਟ ਕਮੇਟੀਆਂ ਇਸ ਸੰਬੰਧੀ ਪ੍ਰਬੰਧ ਕਰਨਗੀਆਂ। ਮੈਨੇਜਮੈਟ ਕਮੇਟੀਆਂ ਨੂੰ ਸਰਕਾਰ ਵੱਲੋਂ ਪੈਸੇ ਦਿੱਤੇ ਜਾਣਗੇ। Author: Malout Live