District NewsMalout News

ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਮਲੋਟ (ਪੰਜਾਬ): ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਿਨ੍ਹਾਂ ਵਿਚੋਂ 10.77 ਲੱਖ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਮੁੜ ਤੋਂ ਬਹਾਲ ਕਰਨ ‘ਤੇ ਪੰਜਾਬ ਸਰਕਾਰ ਨੇ ਮੋਹਰ ਲਗਾਈ ਹੈ। ਜਿਨ੍ਹਾਂ ਦੇ ਕਾਰਡ ਕੱਟੇ ਗਏ ਉਨ੍ਹਾਂ ਨੂੰ ਫਿਰ ਤੋਂ ਰਾਸ਼ਨ ਮਿਲੂਗਾ। ਦੂਜਾ ਅਧਿਆਪਕਾਂ ਦੀ ਬਦਲੀ ਦੀ ਪ੍ਰੀਕਿਰਿਆ ਨੂੰ ਸੌਖਾਲਾ ਕੀਤਾ ਗਿਆ ਹੈ।ਜਿਹੜਾ ਟੀਚਰ ਆਪਣੇ ਜਿਲ੍ਹੇ ‘ਚ, ਆਪਣੇ ਘਰ ਦੇ ਨੇੜੇ ਆਉਣਾ ਚਾਹੁੰਦਾ ਹੈ ਉਹ ਇੱਕ ਸੌਖੀ ਪ੍ਰਕਿਰਿਆ ਜ਼ਰੀਏ ਆ ਸਕਦਾ ਹੈ।

ਤੀਜਾ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ 6000 ਰੁਪਏ ਤੋਂ 10000 ਰੁਪਏ ਕੀਤੀ ਗਈ ਹੈ । ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਵੀ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ‘ਚ ਜ਼ਖਮੀ ਵਿਅਕਤੀ ਦੇ ਮੁਫਤ ਇਲਾਜ ਦੇ ਨਾਲ-ਨਾਲ ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ‘ਚ ਪਹੁੰਚਾਉਣ ਵਾਲੇ ਨੂੰ ਨਕਦ ਇਨਾਮ ਵੀ ਦਿੱਤਾ ਜਾਵੇਗਾ। ਇਸ ਦੀ ਸ਼ੁਰੂਆਤ 27 ਜਨਵਰੀ ਨੂੰ ਰੋਡ ਸੇਫਟੀ ਫੋਰਸ ਨਾਲ ਕੀਤੀ ਜਾਵੇਗੀ।

Author: Malout Live

Back to top button