District NewsMalout News

‘ਚੈਰੀਟੇਬਲ ਪ੍ਰੋਗਰਾਮ’ ਤਹਿਤ ਸਾਂਝ ਕੇਂਦਰ ਥਾਣਾ ਲੰਬੀ ਵੱਲੋਂ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਗਈ ਤਕਸੀਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਉਨਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲਾ ਕਮਿਉਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਥਾਣਾ ਲੰਬੀ ਵੱਲੋਂ ਅੱਜ

ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਕੁੰਦਨ ਸਿੰਘ ਵਿਖੇ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ ਬੱਚਿਆ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ASI ਅਮਨਪ੍ਰੀਤ ਸਿੰਘ, ਸੀਨੀ. ਸਿਪਾਹੀ ਸੁਖਪਾਲ ਸਿੰਘ ਤੋਂ ਇਲਾਵਾ ਸਮਾਜਸੇਵੀ ਮਨੀ ਜੱਸਲ ਅਤੇ ਸਕੂਲ ਦਾ ਸਟਾਫ ਵਿਸ਼ੇਸ਼ ਤੌਰ ਤੇ ਹਾਜਿਰ ਸਨ। ਇਸ ਦੌਰਾਨ ਸਕੂਲ ਦੇ ਹੈੱਡ ਟੀਚਰ ਗੁਰਪਾਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Author: Malout Live

Back to top button