District NewsMalout News

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ

ਮਲੋਟ:- ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸ਼ਰਧਾਲੂਆਂ ਲਈ ਯਾਤਰਾ ‘ਤੇ ਵਿਰਾਮ ਲੱਗ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਉੱਥੇ ਇੱਕ ਫੁੱਟ ਤੋਂ ਜ਼ਿਆਦਾ ਬਰਫ਼ ਡਿੱਗ ਗਈ। ਜਿਸ ਦੇ ਮੱਦੇਨਜ਼ਰ ਉੱਥੋਂ ਦੇ ਐੱਸ.ਪੀ ਚਮੋਲੀ ਸ਼ਵੇਤਾ ਚੌਬੇ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਹੇਮਕੁੰਟ ਸਾਹਿਬ

ਵੱਲ ਜਾਣ ਵਾਲੇ 7 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਮੌਸਮ ਸਾਫ਼ ਹੋਣ ਤੱਕ ਘੰਗਰੀਆ ਅਤੇ ਗੋਵਿੰਦਘਾਟ ‘ਤੇ ਰੋਕ ਦਿੱਤਾ ਗਿਆ। ਭਾਰੀ ਬਰਫ਼ਬਾਰੀ ਹੋਣ ਕਾਰਨ ਉੱਥੇ ਕੜਾਕੇ ਦੀ ਠੰਡ ਪੈ ਰਹੀ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਦਾ ਕਹਿਣਾ ਹੈ ਕਿ ਜਿਵੇਂ ਹੀ ਬਰਫ਼ਬਾਰੀ ਰੁਕ ਜਾਵੇਗੀ, ਯਾਤਰਾ ਫਿਰ ਤੋਂ ਚੱਲੇਗੀ। ਸੂਬੇ ਵਿੱਚ ਮੀਂਹ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸੈਰ-ਸਪਾਟਾ ਵਿਭਾਗ ਵੱਲੋਂ ਸ਼ਰਧਾਲੂਆਂ-ਟੂਰਿਸਟਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।

Author: Malout Live

Leave a Reply

Your email address will not be published. Required fields are marked *

Back to top button