ਡਿਪਟੀ-ਕਮਿਸ਼ਨਰ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਕੀਤੀ ਮੀਟਿੰਗ ਵਿੱਚ ਉਨ੍ਹਾਂ ਨੂੰ ਚੰਗੀ ਜੀਵਨ ਸ਼ੈਲੀ ਨਾਲ ਜਿਉਣ ਲਈ ਕੀਤਾ ਪ੍ਰੇਰਿਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਕੂਲ ਆਫ ਐਮੀਨੈਂਸ ਬਰੀਵਾਲਾ, ਸਕੂਲ ਆਫ ਐਮੀਨੈਂਸ ਅਬੁਲਖੁਰਾਣਾ ਅਤੇ ਸਕੂਲ ਆਫ ਐਮੀਨੈਂਸ ਲੰਬੀ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੀਟਿੰਗ ਦਫ਼ਤਰ ਡਿਪਟੀ-ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਗਈ। ਇਸ ਮੌਕੇ ਡਾ. ਰੂਹੀ ਦੁੱਗ ਡਿਪਟੀ-ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਹਾਲ ਵਿੱਚ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਜੀਵਨ ਸ਼ੈਲੀ ਨਾਲ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ ਅਤੇ ਕਾਮਯਾਬ ਹੋਣ ਦੇ ਗੁਰ ਦੱਸੇ। ਇਸ ਮੌਕੇ ਡਿਪਟੀ-ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਲਈ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿੰਦੇ ਹੋਏ ਮਿਹਨਤ ਕਰਕੇ ਚੰਗੇ ਤੋਂ ਚੰਗਾ ਮੁਕਾਮ ਹਾਸਲ ਕਰਨ ਲਈ ਵੀ ਪ੍ਰੇਰਿਤ ਕੀਤਾ।

ਡਿਪਟੀ-ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਆਪਣੇ ਤਜ਼ੁਰਬੇ ਵੀ ਸਾਂਝੇ ਕੀਤੇ ਤਾਂ ਜੋ ਵਿਦਿਆਰਥੀ ਆਪਣੀ ਜ਼ਿੰਦਗੀ ਦੇ ਟੀਚੇ ਨੂੰ ਪ੍ਰਾਪਤ ਕਰ ਸਕਣ। ਅੰਤ ਵਿੱਚ ਡਿਪਟੀ-ਕਮਿਸ਼ਨਰ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਡਿਪਟੀ-ਕਮਿਸ਼ਨਰ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਜਿਲ਼੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀ ਅਜੈ ਸ਼ਰਮਾ, ਪ੍ਰਿੰਸੀਪਲ ਸਤਨਾਮ ਸਿੰਘ, ਪ੍ਰਿੰਸੀਪਲ ਅਜੈ ਕੁਮਾਰ, ਹੈੱਡਮਾਸਟਰ ਹਰਮੀਤ ਸਿੰਘ ਬੇਦੀ ਅਤੇ ਅਧਿਆਪਕ ਹਾਜ਼ਿਰ ਸਨ। Author: Malout Live