ਵਿਸ਼ਵ ਖੂਨਦਾਨ ਦਿਵਸ ਦੇ ਸੰਬੰਧ ਵਿੱਚ ਸਿਹਤ ਵਿਭਾਗ ਵੱਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਸਿਵਲ ਸਰਜਨ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਖੂਨਦਾਨ ਦਿਵਸ ਮੌਕੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਦਫਤਰ ਸਿਵਲ ਸਰਜਨ ਅਤੇ ਜਿਲ੍ਹੇ ਦੇ ਸਿਹਤ ਵਿਭਾਗ ਦੇ ਸਟਾਫ ਵੱਲੋਂ ਸਵੈ-ਇੱਛਕ ਖੂਨਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕੀਤਾ। ਜਿਲ੍ਹਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ ਨੇ ਸਭ ਤੋਂ ਪਹਿਲਾਂ ਖੂਨਦਾਨ ਕਰਕੇ ਖੂਨਦਾਨ ਕੈਂਪ ਦੀ ਸ਼ੁਰਆਤ ਕੀਤੀ। ਇਸ ਕੈਂਪ ਵਿੱਚ ਡਾ. ਬਲਵਿੰਦਰ ਸਿੰਘ ਐੱਮ.ਡੀ ਬੱਚਿਆਂ ਦੇ ਮਾਹਿਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਖੂਨਦਾਨ ਕੀਤਾ। ਇਸ ਕੈਂਪ ਦੌਰਾਨ 18 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲ੍ਹੇ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ-ਸਮੇ ਤੇ ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਨੂੰ ਆਪਣੇ ਬਲੱਡ ਗਰੁੱਪ ਜ਼ਰੂਰ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੌਰਾਨ ਖੂਨਦਾਨ ਕਰਨ ਲੱਗਿਆ ਜਾ ਇਲਾਜ ਕਰਵਾਉਣ ਲੱਗਿਆ ਕੋਈ ਮੁਸ਼ਕਿਲ ਨਾ ਆਵੇ।

ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਇੰਨਸਾਨ ਤੰਦਰੁਸਤ ਰਹਿੰਦਾ ਹੈ ਅਤੇ ਉਸ ਵਿੱਚ ਖੂਨ ਦੇ ਸੈੱਲ ਤੇਜ਼ ਨਾਲ ਬਨਣ ਦੀ ਸਮਰੱਥਾ ਬਣ ਜਾਂਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਤਿੰਨ ਮਹੀਨੇ ਬਾਅਦ ਆਪਣਾ ਖੂਨਦਾਨ ਜ਼ਰੂਰ ਕਰਨ ਤਾਂ ਜੋ ਲੋੜਵੰਦਾਂ ਦੀ ਮੱਦਦ ਕੀਤੀ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕਿਸੇ ਤਰ੍ਹਾਂ ਦੀ ਕੋਈ ਕਮਜ਼ੋਰੀ ਨਹੀ ਆਉਂਦੀ ਅਤੇ ਖੂਨਦਾਨ ਕਰਨ ਨਾਲ ਅਸੀਂ ਚਾਰ ਜਿੰਦਗੀਆਂ ਬਚਾ ਸਕਦੇ ਹਾਂ। ਇਸ ਲਈ ਸਾਨੂੰ ਸਭ ਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਡਾ. ਅਮਨਿੰਦਰ ਸਿੰਘ ਇੰਚਾਰਜ ਬਲੱਡ ਬੈਂਕ ਨੇ ਦੱਸਿਆ ਕਿ 18 ਸਾਲ ਤੋਂ 65 ਸਾਲ ਤੱਕ ਦਾ ਕੋਈ ਵਿਅਕਤੀ ਜਿਸ ਦਾ ਭਾਰ 45 ਕਿਲੋ ਤੋਂ ਜ਼ਿਆਦਾ ਹੈ ਉਹ ਖੂਨਦਾਨ ਕਰ ਸਕਦਾ ਹੈ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਵਰੁਣ ਵਰਮਾ ਜਿਲ੍ਹਾ ਐਪਡੀਮੋਲੋਜਿਸਟ, ਡਾ. ਅਮਨਿੰਦਰ ਸਿੰਘ ਬੀ.ਟੀ.ਓ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸਤਵੀਰ ਕੌਰ ਸੁਪਰਡੈਂਟ, ਭਗਵਾਨ ਦਾਸ, ਲਾਲ ਚੰਦ, ਭੁਪਿੰਦਰ ਸਿੰਘ ਸਟੈਨੋ, ਸ਼ਿਵਪਾਲ ਸਿੰਘ, ਮਨਪ੍ਰੀਤ ਸਿੰਘ, ਰਾਏ ਸਾਹਿਬ, ਜਤਿੰਦਰ ਕੌਰ, ਗੁਰਜੀਤ ਸਿੰਘ, ਗੁਰਪ੍ਰੀਤ ਸਿਹਤ ਵਰਕਰ, ਮੇਜ਼ਰ ਸਿੰਘ ਸੀ.ਐੱਚ.ਓ ਅਤੇ ਦਫਤਰ ਸਿਵਲ ਸਰਜਨ ਦਾ ਸਮੂਹ ਸਟਾਫ ਹਾਜ਼ਰ ਸੀ। Author: Malout Live