ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ 66 ਮਰੀਜ਼ ਹੋਏ ਠੀਕ ਅਤੇ ਸਿਰਫ ਇੱਕ ਮਰੀਜ਼ ਪਾਜੇਟਿਵ

,

ਸ੍ਰੀ ਮੁਕਤਸਰ ਸਾਹਿਬ:- ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 2349 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 2090 ਦੀ ਰਿਪੋਰਟ ਨੈਗੇਟਿਵ ਅਤੇ  67 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ  192 ਕੇਸਾਂ ਦੀ ਰਿਪੋਰਟ ਬਾਕੀ ਹੈ। ਅੱਜ ਤੱਕ ਕੁਲ 66 ਮਰੀਜ਼ ਕੋਰੋਨਾ ਪਾਜ਼ੇਟਿਵ ਤੋਂ ਨੈਗੈਟਿਵ ਹੋਏ ਹਨ। ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 103 ਸੈਂਪਲ ਲਏ ਗਏ ਹਨ। ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚੋਂ 27 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।

ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ  ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾਂ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ੱਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈੇ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 67 ਕੇਸ ਪਾਜੇਟਿਵ ਆਏ ਹਨ। ਜਿਨ੍ਹਾਂ ਵਿੱਚੋਂ 66 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ ਇੱਕ ਮਰੀਜ਼ ਕੋਵਿਡ ਹਸਪਤਾਲ ਥੇਹੜੀ ਵਿਖੇ ਦਾਖਿਲ ਹੈ। ਉਹਨਾਂ ਦੱਸਿਆਂ ਹੋਰ ਰਾਜਾਂ ਤੋਂ ਆਉਣ ਵਾਲੇ ਵਸਨੀਕਾ ਅਤੇ  ਯਾਤਰੀਆਂ ਨੂੰ ਪੰਜਾਬ ਦੇ ਐਂਟਰੀ ਪੁਆਇੰਟ ਤੇ ਹੀ ਸਕਰੀਨਿੰਗ ਕਰਕੇ ਘਰਾਂ ਵਿਚ 14 ਦਿਨਾਂ ਲਈ  ਕੁਆਰਨਟੀਨ ਕੀਤਾ ਜਾ ਰਿਹਾ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੱਥ ਨਾ ਮਿਲਾਓ, ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ  ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਆਲੇ ਦੁਆਲੇ ਦੀ ਸਫ਼ਾਈ ਰੱਖੋ, ਹੱਥ ਧੋ ਕੇ ਹੀ ਚਿਹਰੇ ਨੂੰ ਛੁਹੋ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ ਵਾਰ ਹੱਥ ਧੋਵੋ। ਬਿਨ੍ਹਾਂ ਕਮ ਤੋਂ ਘਰ ਤੋਂ ਬਾਹਰ ਨਾ ਜਾਓ, ਜੇਕਰ ਕਿਸੇ ਜਰੂਰੀ ਕੰਮ ਜਾਣਾ ਵੀ ਹੈ ਤਾਂ ਮਾਸਕ ਪਹਿਣ ਕੇ ਜਾਓ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ਼ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਓ ਅਤੇ ਪ੍ਰਸ਼ਾਸਣ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿਓ।