District NewsMalout News

ਜ਼ਿਲ੍ਹਾ ਪੱਧਰੀ ਕਲਾ ਉਤਸਵ ਵਿੱਚ ਸ. ਸ. ਸ. ਸਕੂਲ ਆਲਮਵਾਲਾ ਦੇ ਅਧਿਆਪਕ ਨੇ ਪਹਿਲਾ ਸਥਾਨ ਅਤੇ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਿਲ

ਮਲੋਟ: ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਟੀਚਰ ਫੈਸਟ ਜ਼ਿਲ੍ਹਾ ਪੱਧਰ ਮੁਕਾਬਲੇ ਡਾਇਟ ਬਰਕੰਦੀ ਵਿਖੇ ਕਰਵਾਏ ਗਏ ਸਨ। ਜਿਸ ਵਿੱਚ ਸ.ਸ.ਸ ਸਕੂਲ ਆਲਮਵਾਲਾ ਅੰਗਰੇਜ਼ੀ ਅਧਿਆਪਕ ਅਮਰ ਕੁਮਾਰ ਨੇ ਅੰਗਰੇਜ਼ੀ ਵਿਸ਼ੇ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਵਿਕਾਸ ਕੁਮਾਰ ਨੇ ਜੇਤੂ ਅਧਿਆਪਕ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ

ਲਈ ਪ੍ਰੇਰਿਤ ਕੀਤਾ। ਦੂਜੇ ਪਾਸੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਪ੍ਰੋਗਾਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਇਸ ਕਲਾ ਉਤਸਵ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਵਾਲਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਸਪਨਾ ਕੌਰ ਨੇ ਲੋਕ ਗੀਤ ਵਿੱਚ ਦੂਜਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਪ੍ਰਿੰਸੀਪਲ ਸ਼੍ਰੀ ਵਿਕਾਸ ਕੁਮਾਰ ਨੇ ਸਮੂਹ ਅਧਿਆਪਕਾਂ ਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।

Author: Malout Live

Leave a Reply

Your email address will not be published. Required fields are marked *

Back to top button