ਪ੍ਰੀਖਿਆ ਤੇ ਚਰਚਾ ਪ੍ਰੋਗਰਾਮ' ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਵਿੱਚ ਮੱਲਾਂ ਮਾਰੀਆਂ
ਮਲੋਟ: ਪ੍ਰਧਾਨ ਮੰਤਰੀ ਨਰਿੰਦਰ ਦਾਸ ਮੋਦੀ ਦੀ ਅਗਵਾਈ ਹੇਠ 'ਪ੍ਰੀਖਿਆ ਤੇ ਚਰਚਾ ਪ੍ਰੋਗਰਾਮ' ਤਹਿਤ ਮਲੋਟ ਸ਼ਹਿਰ ਵਿੱਚ ਇਗਜ਼ਾਮ ਵਾਰੀਅਰ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮਲੋਟ ਸ਼ਹਿਰ ਦੇ 5 ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਵਿਚ ਵੱਧ ਰਹੇ ਤਣਾਅ ਨੂੰ ਘੱਟ ਕਰਨਾ ਤੇ ਸਮਾਜ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਜਾਣਾ ਹੈ।
ਇਸ ਮੁਕਾਬਲੇ ਵਿੱਚ 5 ਸਕੂਲਾਂ ਦੇ ਲਗਭਗ 70 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਸੱਤ ਵਿਦਿਆਰਥੀ ਸਨੇਹਾ, ਸੰਜੋਲੀ, ਸੁਭਾ, ਅਰਸ਼, ਪ੍ਰਿਆਂਸ਼ੂ, ਜੰਨਤ ਅਤੇ ਸੋਮਿਆ ਨੇ ਸਥਾਨ ਪ੍ਰਾਪਤ ਕੀਤੇ। ਇਸ ਵਡਮੁੱਲੀ ਪ੍ਰਾਪਤੀ ਤੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਜੇਤੂ ਵਿਦਿਆਰਥੀਆਂ ਅਤੇ ਸਹਿਯੋਗੀ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਇਸੇ ਤਰ੍ਹਾਂ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਕਰਨ ਦੀ ਕਾਮਨਾ ਕੀਤੀ। Author: Malout Live