ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ
ਮਲੋਟ (ਪੰਜਾਬ): ਪੰਜਾਬ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਸਿਹਤ ਵਿਭਾਗ ਨੇ ਬੀਤੇ ਦਿਨ ਇਸ ਸੰਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਹੈ। ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ
ਕੋਵਿਡ-19 ਦੇ ਨਵੇਂ ਰੂਪ JN.1 ਦੇ ਫੈਲਣ ਬਾਰੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੇ ਆਧਾਰ 'ਤੇ ਸਿਹਤ ਵਿਭਾਗ ਨੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਭੇਜੇ ਇੱਕ ਪੱਤਰ ਵਿੱਚ ਸਖ਼ਤੀ ਨਾਲ ਕੋਵਿਡ ਢੁੱਕਵੇਂ ਵਿਵਹਾਰ (CAB) ਨੂੰ ਲਾਗੂ ਕਰਨ ਲਈ ਕਿਹਾ। Author: Malout Live