ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਆਰੇਂਜ ਅਲਰਟ ਕੀਤਾ ਜਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਕੁੱਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਲਈ ਹੀਟ ਵੇਵ ਦਾ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ। ਬੀਤੇ ਦਿਨੀਂ ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਸੀ। ਇਸ ਗੜਬੜੀ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ਵਿਚ ਹਲਕੀ ਗਿਰਾਵਟ ਹੋਈ। ਅੱਜ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਉਸ ਤੋਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਜਲੰਧਰ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸ.ਏ.ਐੱਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। Author : Malout Live