ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਮੁਫ਼ਤ ਆਰ.ਓ ਸਿਸਟਮ ਦਾ ਕੈਬਨਿਟ ਮੰਤਰੀ ਵੱਲੋਂ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸੇਵੀਅਰ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਜਿੱਥੇ ਸੈਂਕੜਿਆਂ ਦੀ ਗਿਣਤੀ ਵਿੱਚ ਕੰਮ ਕੀਤੇ ਜਾ ਰਹੇ ਹਨ, ਉੱਥੇ ਧਰਤੀ ਹੇਠਲੇ ਗੰਧਲੇ ਪਾਣੀ ਤੋਂ ਮਨੁੱਖੀ ਸਰੀਰ ਨੂੰ ਹੋਣ ਵਾਲੀ ਬਿਮਾਰੀਆਂ ਤੋਂ ਬਚਾਉਣ ਲਈ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਹੋਰ ਜਨਤਕ ਥਾਵਾਂ 'ਤੇ ਆਰ.ਓ ਸਿਸਟਮ ਮੁਫ਼ਤ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਟੀ ਹੈਲਥ ਸੈਂਟਰ ਚੱਕ ਸ਼ੇਰੇਵਾਲਾਂ ਵਿੱਚ ਮੁਫ਼ਤ ਆਰ.ਓ ਸਿਸਟਮ ਲਗਾਇਆ ਗਿਆ। ਜਿਸ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ।
ਇਸ ਦੌਰਾਨ ਡਾ. ਬਲਜੀਤ ਕੌਰ ਵੱਲੋਂ ਡਾ. ਓਬਰਾਏ ਦੇ ਇਸ ਉਪਰਾਲੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੁਨੀਆਂ ਭਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਗਈ। ਇਸ ਸਮੇਂ ਦੌਰਾਨ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਸ ਤੋਂ ਪਹਿਲਾਂ 80 ਦੇ ਕਰੀਬ ਮੁਫ਼ਤ ਆਰ.ਓ ਸਿਸਟਮ ਵੱਖ-ਵੱਖ ਜਗ੍ਹਾ 'ਤੇ ਲਗਾਏ ਜਾ ਚੁੱਕੇ ਹਨ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਚਰਨਜੀਤ ਸਿੰਘ, ਅਸ਼ੋਕ ਕੁਮਾਰ ਅਤੇ ਹਸਪਤਾਲ ਦਾ ਸਮੁੱਚਾ ਸਟਾਫ਼ ਹਾਜ਼ਿਰ ਸੀ। Author: Malout Live