District NewsMalout News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਚੱਲ ਰਹੇ ਸੈਂਟਰਾਂ ਦੇ ਉਦਘਾਟਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪ੍ਰੋ. ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਹਰ ਇੱਕ ਖ਼ੇਤਰ ਵਿੱਚ ਅਣਗਿਣਤ ਕੰਮ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੰਨੀ ਉਬਰਾਏ ਸਵੈਂ ਰੋਜ਼ਗਾਰ ਯੋਜਨਾ ਸਕੀਮ ਅਧੀਨ ਮੁਫ਼ਤ ਸਿਲਾਈ ਸਿਖਲਾਈ ਸੈਂਟਰ, ਕੰਪਿਊਟਰ ਸੈਂਟਰ, ਬਿਊਟੀ ਪਾਰਲਰ ਸੈਂਟਰ ਖੋਲ੍ਹੇ ਜਾ ਰਹੇ ਹਨ ਤਾਂ ਜੋ ਬੇਰੁਜ਼ਗਾਰੀ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਲੋਕ ਆਪਣੇ ਕੰਮਾਂ ਵਿੱਚ ਨਿਪੁੰਨ ਹੋ ਕੇ ਅਪਣੇ ਪਰਿਵਾਰਾਂ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰ ਸਕਣ। ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਗੋਨੇਆਣਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁਫਤ ਸਿਲਾਈ ਸਿਖਲਾਈ ਸੈਂਟਰ ਅਤੇ ਬਿਊਟੀ ਪਾਰਲਰ ਸਿਖਲਾਈ ਸੈਂਟਰ ਖੋਲ੍ਹੇ ਗਏ ਹਨ। ਜਿਸ ਦਾ ਉਦਘਾਟਨ ਸੁਖਜਿੰਦਰ ਸਿੰਘ ਪ੍ਰਧਾਨ ਟਰੱਕ ਯੂਨੀਅਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ ਅਤੇ ਮੁੱਖ ਮਹਿਮਾਨ ਵੱਲੋਂ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅਜਿਹੇ ਸੈਂਟਰਾਂ ਤੋਂ ਸਿਖਲਾਈ ਲੈ ਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਵਧੀਆ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਅਜਿਹੇ 7 ਦੇ ਕਰੀਬ ਸਿਖਲਾਈ ਸੈਂਟਰ ਚੱਲ ਰਹੇ ਹਨ। ਇਸ ਮੌਕੇ  ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਮਾਸਟਰ ਰਾਜਿੰਦਰ ਸਿੰਘ, ਸੁਖਬੀਰ ਸਿੰਘ ਜੈਲਦਾਰ, ਸੋਮਨਾਥ, ਅਸ਼ੋਕ ਕੁਮਾਰ,ਬਰਨੇਕ ਸਿੰਘ ਸਿਲਾਈ ਸਿਖਲਾਈ ਅਧਿਆਪਕ ਰੇਣੂ ਸ਼ਰਮਾ, ਅਤੇ ਬਿਊਟੀ ਪਾਰਲਰ ਸਿਖਲਾਈ ਅਧਿਆਪਕ ਮੌਜੂਦ ਸਨ।

Author: Malout Live

Back to top button