ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਦਾ ਕੈਬਨਿਟ ਮੰਤਰੀ ਪੰਜਾਬ ਵਲੋਂ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ .ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਜਿੱਥੇ ਮਾਨਵਤਾ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਉੱਥੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕਈ ਪ੍ਰਕਾਰ ਦੇ ਉਪਰਾਲੇ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ-ਨਿਰਦੇਸ਼ਾਂ ਤੇ ਗੂਰਦੁਆਰਾ ਸਹਿਬ ਪਿੰਡ ਤਰਖਾਣ ਵਾਲਾ (ਸ਼੍ਰੀ ਮੁਕਤਸਰ ਸਾਹਿਬ) ਵਿੱਚ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਖੋਲ੍ਹਿਆ ਗਿਆ ਹੈ। ਇਸ ਦਾ ਉਦਘਾਟਨ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਅਤੇ
ਮੰਤਰੀ ਸਾਹਿਬਾ ਨੇ ਉਬਰਾਏ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਅਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਪ੍ਰੇਰਿਆ ਅਤੇ ਲੜਕੀਆਂ ਵੱਲੋਂ ਸਿਖਲਾਈ ਦੋਰਾਨ ਸਿੱਖੇ ਹੋਏ ਕੰਮ ਦੀ ਲਗਾਈ ਨੁਮਾਇਸ਼ ਨੂੰ ਬੜੀ ਹੀ ਗਹੁੰ ਨਾਲ ਵਾਚਿਆ। ਇਸ ਦੌਰਾਨ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੁਕਤਸਰ ਸਾਹਿਬ ਜ਼ਿਲੇ ਵਿੱਚ ਅਜਿਹੇ ਕਈ ਸਿਖਲਾਈ ਸੈਂਟਰ ਚੱਲ ਰਹੇ ਹਨ ਅਤੇ ਨੌਜਵਾਨ ਲੜਕੇ-ਲੜਕੀਆਂ ਬੜੀ ਹੀ ਉਤਸੁਕਤਾ ਨਾਲ ਕੰਮ ਸਿੱਖ ਰਹੇ ਹਨ। ਇਸ ਮੌਕੇ ਕਾਕਾ ਉੜਾਂਗ ਪ੍ਰਧਾਨ ਆੜਤੀਆਂ ਯੂਨੀਅਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ, ਸੋਮ ਨਾਥ, ਅਮਨਦੀਪ ਕੌਰ ਸਿਲਾਈ ਅਧਿਆਪਕ, ਅਤੇ ਸਰਪੰਚ, ਮੈਂਬਰ, ਅਤੇ ਕਾਫੀ ਮਾਤਰਾ ਵਿਚ ਪਿੰਡ ਵਾਸੀ, ਤਰਖਾਣ ਵਾਲਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ, ਅਤੇ 35 ਦੇ ਕਰੀਬ ਸਿਖਿਆਰਥੀ ਹਾਜ਼ਿਰ ਸਨ। Author: Malout Live