ਡਾ. ਰੰਜੂ ਸਿੰਗਲਾ ਨੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਫੂਲੀ ਆਟੋਮੈਟਿਕ ਬਾਇਓ ਕਮਿਸਟਰੀ ਐਨਾਲਾਈਜਰ ਮਸ਼ੀਨ ਦਾ ਕੀਤਾ ਉਦਘਾਟਨ
ਸ਼੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿੱਥੇ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ, ਉੱਥੇ ਸਰਕਾਰੀ ਹਸਪਤਾਲਾਂ ਵਿਚ ਵੀ ਲਗਾਤਾਰ ਨਵੀਆਂ ਸਿਹਤ ਸੁਵਿਧਾਵਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਫੂਲੀ ਆਟੋਮੈਟਿਕ ਬਾਇਓ ਕਮਿਸਟਰੀ ਐਨਾਲਾਈਜਰ ਮਸ਼ੀਨ ਦਾ ਉਦਘਾਟਨ ਸਿਵਲ ਸਰਜਨ ਡਾ. ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ। ਇਸ ਦੌਰਾਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਲੈਬ ਦੇ ਟੈਸਟਾਂ ਦੀ ਸੁਵਿਧਾ ਪਹਿਲਾ ਹੀ ਮੁਫ਼ਤ ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਨਵੀਂ ਮਸ਼ੀਨ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੀ ਸੇਵਾ ਲਈ ਉਪਲੱਬਧ ਕਰਵਾਈ ਗਈ। ਇਸ ਮਸ਼ੀਨ ਨਾਲ ਗੁਰਦਿਆਂ, ਜਿਗਰ, ਲਿਪਿਡ ਪ੍ਰੋਫਾਇਲ ਅਤੇ ਸ਼ੂਗਰ ਦੇ ਟੈਸਟ ਘੱਟ ਸਮੇਂ ਵਿੱਚ ਹੋ ਜਾਇਆ ਕਰਨਗੇ। ਉਹਨਾਂ ਕਿਹਾ ਕਿ ਇਹ ਟੈਸਟ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫ਼ਤ ਕੀਤੇ ਜਾਣਗੇ ਅਤੇ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਤੋਂ ਟੈਸਟਾਂ ਦਾ ਕੋਈ ਵੀ ਪੈਸਾ ਨਹੀਂ ਲਿਆ ਜਾਵੇਗਾ। ਇਸ ਮੌਕੇ ਡਾ. ਭੁਪਿੰਦਰਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਨੇ ਕਿਹਾ ਕਿ ਡਾ. ਰੰਜੂ ਸਿੰਗਲਾ ਦੇ ਨਿੱਜੀ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਇਹ ਮਸ਼ੀਨ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੂੰ ਮੁਹੱਈਆ ਕਰਵਾਈ ਗਈ। ਇਸ ਮਸ਼ੀਨ ਦੀ ਸਹੂਲਤ ਨਾਲ ਜਿੱਥੇ ਸਿਵਲ ਹਸਪਤਾਲ ਵਿੱਚ ਆਮ ਲੋਕਾਂ ਦੇ ਟੈਸਟਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ, ਉੱਥੇ ਹੀ ਸਾਰੇ ਟੈਸਟ ਵਧੀਆ ਕੁਆਲਿਟੀ ਦੇ ਹੋਣਗੇ। ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਦੁਪਿੰਦਰ ਕੁਮਾਰ, ਡਾ. ਅਮਨਿੰਦਰ ਸਿੰਘ ਮੈਡੀਕਲ ਅਫ਼ਸਰ, ਸ਼੍ਰੀ ਗੁਰਚਰਨ ਸਿੰਘ ਫਾਲਮੇਸੀ ਅਫ਼ਸਰ, ਰਾਜਵਿੰਦਰ ਸਿੰਘ, ਤਜਿੰਦਰ ਸਿੰਘ, ਅਮਨਜੀਤ ਕੌਰ, ਅਮਰਜੀਤ ਸਿੰਘ ਅਤੇ ਕਿਰਨਜੀਤ ਕੌਰ ਲੈਬ ਟੈਕਨੀਸ਼ੀਅਨ ਹਾਜ਼ਿਰ ਸਨ। Author: Malout Live