Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਇਨੋਵੇਸ਼ਨ ਮਿਸ਼ਨ ਪੰਜਾਬ’ ਦਾ ਉਦਘਾਟਨ

ਸਟਾਰਟਅਪ ਈਕੋਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਅਤੇ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਮੰਚ ਦੇਣ ਲਈ ਕਾਲਕਟ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨੋਵੇਸ਼ਨ ਮਿਸ਼ਨ (IM) ਪੰਜਾਬ ਦੇ ਐਕਸੀਲੇਟਰ ਦਾ ਉਦਘਾਟਨ ਕੀਤਾ। ਇਸ ਦੌਰਾਨ CM ਭਗਵੰਤ ਮਾਨ ਨੇ ਕਿਹਾ ਕਿ ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਨੂੰ ‘ਉਦੇਸ਼ ਰਹਿਤ’ ਨਾ ਬਣਾਇਆ ਜਾਵੇ, ਸਗੋਂ ਉਹ ਸੂਬੇ ਲਈ ਇੱਕ ਵੱਡੀ ਸੰਪਤੀ ਵਿੱਚ ਤਬਦੀਲ ਹੋਣ। ਸੀ.ਐੱਮ ਮਾਨ ਨੇ ਉਮੀਦ ਪ੍ਰਗਟਾਈ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਐਕਸਲੇਟਰ ਵਿਸ਼ਵ ਪੱਧਰੀ ਸਹੂਲਤਾਂ ਜਿਵੇਂ ਕਿ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਰਾਜ ਵਿੱਚ ਹਾਂਪੱਖੀ ਸਮਾਜਿਕ ਤਬਦੀਲੀ ਲਿਆਉਣ ਵਿੱਚ ਮੱਦਦ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਨਵੇਂ ਅਤੇ ਨਿਵੇਕਲੇ ਵਿਚਾਰਾਂ ਨਾਲ ਭਰਪੂਰ ਹਨ ਜੋ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਬਹੁਤ ਮਦਦਗਾਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪ੍ਰਸ਼ਾਸਨ ਵੱਲੋਂ ਲੋੜੀਂਦਾ ਪਲੇਟਫਾਰਮ ਅਤੇ ਸਹਿਯੋਗ ਮਿਲਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਹਨਾਂ ਕਿਹਾ ਕਿ ਇਹਨਾਂ ਵਿਚਾਰਾਂ ਨੂੰ ਹਾਂਪਖੀ ਦਿਸ਼ਾ ਵਿੱਚ ਵਰਤਣ ਦੀ ਲੋੜ ਹੈ ਤਾਂ ਜੋ ਸੂਬਾ ਦੇਸ਼ ਵਿੱਚ ਮੋਹਰੀ ਬਣ ਕੇ ਉਭਰ ਸਕੇ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪ੍ਰਸ਼ਾਸਨ ਵੱਲੋਂ ਲੋੜੀਂਦਾ ਪਲੇਟਫਾਰਮ ਅਤੇ ਸਹਿਯੋਗ ਮਿਲਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਦੇ ਅੰਦਰ ਵੀ ਪੰਜਾਬੀਆਂ ਵੱਲੋਂ ਬਹੁਤ ਸਾਰੇ ਵੱਡੇ ਸਟਾਰਟ ਅੱਪਸ ਦੀ ਸਥਾਪਨਾ ਕੀਤੀ ਗਈ। ਉਹਨਾਂ ਕਿਹਾ ਕਿ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਨੌਜਵਾਨਾਂ ਨੂੰ ਉਹਨਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ ਉਹਨਾਂ ਨੂੰ ਸਹੀ ਸਹਾਇਤਾ ਪ੍ਰਦਾਨ ਕਰੇ।

Author: Malout Live

Leave a Reply

Your email address will not be published. Required fields are marked *

Back to top button